ਪ੍ਰਸਿੱਧ ਪੰਜਾਬੀ ਅਦਾਕਾਰ ਦੇ ਘਰ ਨੂੰ ਲੱਗੀ ਅੱਗ

ਚੰਡੀਗੜ੍ਹ ਨੈਸ਼ਨਲ ਪੰਜਾਬ


ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਕੰਵਲਜੀਤ ਸਿੰਘ ਦੇ ਮੁੰਬਈ ਸਥਿਤ ਘਰ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕੰਵਲਜੀਤ ਨੇ ਇਸ ਬਾਰੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ। ਅਦਾਕਾਰ ਨੇ ਆਪਣੇ ਘਰ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਦੱਸਿਆ- ‘ਬਸ ਇਹੀ ਕਹਿਣ ਲਈ ਅਸੀਂ ਸਾਰੇ ਸੁਰੱਖਿਅਤ ਹਾਂ। ਅਸੀਂ ਮਾਂ ਨਾਲ ਲੋਨਾਵਾਲਾ ਚਲੇ ਗਏ। ਇਹ ਬਹੁਤ ਹੀ ਮੰਦਭਾਗਾ ਸੀ। ਰੱਬ ਦਾ ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।ਲਿਫਟਾਂ ਵੱਡੇ ਪੱਧਰ ‘ਤੇ ਖਰਾਬ ਹਨ ਅਤੇ ਠੀਕ ਹੋਣ ਤੱਕ ਬਿਜਲੀ ਨਹੀਂ ਹੈ।’ 
ਦੱਸ ਦਈਏ ਕਿ ਕੰਵਲਜੀਤ ਸਿੰਘ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ, ਜਿਨ੍ਹਾਂ ‘ਚ ਹਰਭਜਨ ਮਾਨ ਨਾਲ ਫ਼ਿਲਮ ‘ਅਸਾਂ ਨੂੰ ਮਾਣ ਵਤਨਾਂ ਦਾ’, ‘ਦਿਲ ਆਪਣਾ ਪੰਜਾਬੀ’, ‘ਮਿੱਟੀ ਵਾਜਾਂ ਮਾਰਦੀ’, ‘ਕਪਤਾਨ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। 
ਇਸ ਤੋਂ ਬਾਅਦ ਉਨ੍ਹਾਂ ਨੇ ‘ਜੀਵਨ ਏਕ ਸੰਘਰਸ਼’, ‘ਕੁਝ ਮੀਠਾ ਹੋ ਜਾਏ’, ‘ਏਕ ਮਿਸਾਲ’, ‘ਰਾਜੀ ਔਰ ਸਰਦਾਰ ਕਾ ਗ੍ਰੈਂਡਸੰਨ’ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਜਲਵਾ ਵਿਖਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।