ਮਥੁਰਾ-ਵ੍ਰਿੰਦਾਵਨ ਤੋਂ ਵਾਪਸ ਆ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਬੱਸ ਨੂੰ ਲੱਗੀ ਅੱਗ,8 ਦੀ ਮੌਤ, ਦੋ ਦਰਜ਼ਣ ਤੋਂ ਵੱਧ ਝੁਲ਼ਸੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:

ਹਰਿਆਣਾ ਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਬੀਤੀ ਦੇਰ ਰਾਤ ਇਕ ਵੱਡਾ ਹਾਦਸਾ ਵਾਪਰ ਗਿਆ। ਨੂਹ ਦੇ ਤਵਾਡੂ ਤੋਂ ਲੰਘ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ‘ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿਚ ਬੱਸ ਵਿਚ ਸਵਾਰ ਅੱਠ ਲੋਕ ਜ਼ਿੰਦਾ ਸੜ ਗਏ, ਜਦਕਿ ਦੋ ਦਰਜਨ ਤੋਂ ਵੱਧ ਲੋਕ ਬੁਰੀ ਤਰ੍ਹਾਂ ਝੁਲਸ ਗਏ।
ਦਸਿਆ ਜਾ ਰਿਹਾ ਹੈ ਕਿ ਬੱਸ ‘ਚ ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਸਵਾਰ ਸਨ। ਉਹ ਮਥੁਰਾ ਅਤੇ ਵ੍ਰਿੰਦਾਵਨ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰਿਆ। ਚੱਲਦੀ ਬੱਸ ਵਿਚ ਅੱਗ ਦੀਆਂ ਲਪਟਾਂ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ, ਉਨ੍ਹਾਂ ਨੇ ਵੀ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਬੱਸ ‘ਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਇਸ ਸਬੰਧੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।