ਮੋਦੀ ਸਰਕਾਰ ਨੇ ਛੋਟੇ ਵਪਾਰੀਆਂ ਲਈ ਬਣਾਈਆਂ ਵਿਆਪਕ ਯੋਜਨਾਵਾ:ਡਾ: ਸੁਭਾਸ਼ ਸ਼ਰਮਾ

ਚੰਡੀਗੜ੍ਹ ਪੰਜਾਬ


ਹਰ ਵਰਗ ਦੀ ਪਹਿਰੇਦਾਰ ਬਣੀ ਹੈ ਮੋਦੀ ਸਰਕਾਰ: ਸ਼ਰਮਾ
ਸ਼੍ਰੀ ਆਨੰਦਪੁਰ ਸਾਹਿਬ, 18 ਮਈ,ਬੋਲੇ ਪੰਜਾਬ ਬਿਓਰੋ: : ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਛੋਟੇ ਵਪਾਰੀਆਂ ਲਈ ਅਨੇਕਾਂ ਹੀ ਯੋਜਨਾਵਾਂ ਲਿਆਂਦੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਵੱਡੀਆਂ ਸਹੂਲਤਾਂ ਮਿਲੀਆਂ ਹਨ। ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਛੋਟੇ ਕਾਰੋਬਾਰੀਆਂ ਨਾਲ ਮਿਲਣ ਉਪਰੰਤ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਰ ਵਰਗ ਦੀ ਪਹਿਰੇਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮੇਤ ਹੇਠਲੇ ਵਰਗ ਨੂੰ ਵੱਡੀਆਂ ਸਹੂਲਤਾਂ ਦੇਣ ਵਿੱਚ ਮੋਦੀ ਸਰਕਾਰ ਨੇ ਹੀ ਪਹਿਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਅਧੀਨ ਲੜ ਰਹੇ ਉਮੀਦਵਾਰਾਂ ਦਾ ਕਿਰਦਾਰ ਇਸ ਹੱਦ ਤੋਂ ਹੀ ਸਪੱਸ਼ਟ ਹੋ ਜਾਂਦਾ ਹੈ ਕਿ ਜਿਹੜੇ ਹੋਰਨਾਂ ਸੂਬਿਆਂ ਵਿੱਚ ਇੱਕਮੁੱਠ ਹੋ ਕੇ ਲੜਣ ਦਾ ਦਾਅਵਾ ਕਰਦੇ ਹਨ ਪਰ ਪੰਜਾਬ ਵਿੱਚ ਦੋਵੇਂ ਹੀ ਇੱਕ ਦੂਜੇ ਦੇ ਵਿਰੁੱਧ ਚੋਣ ਪ੍ਰਚਾਰ ਕਰਨ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਕਾਰਜ਼ਸ਼ੈਲੀ ਦੌਰਾਨ ਮੁੱਖ ਮੰਤਰੀ ਦੇ ਆਹੁਦੇ ਦਾ ਮਾਣ-ਸਨਮਾਨ ਘਟਾਇਆ ਹੈ। ਉਨ੍ਹਾਂ ਕਿਹਾ ਕਿ ਕਲਾਕਾਰ ਅਤੇ ਜਿੰਮੇਵਾਰ ਇਨਸਾਨ ਦਾ ਫ਼ਰਕ ਮੁੱਖ ਮੰਤਰੀ ਨੂੰ ਸਮਝਣਾ ਚਾਹੀਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।