ਨਵੀਂ ਦਿੱਲੀ, 19 ਮਈ,ਬੋਲੇ ਪੰਜਾਬ ਬਿਓਰੋ:
ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗਣ ਤੋਂ ਬਾਅਦ ਦੇਰ ਰਾਤ ਬੈਂਗਲੁਰੂ ਵਿੱਚ ਉਤਾਰਿਆ ਗਿਆ।
ਦੱਸ ਦੇਈਏ ਕਿ ਜਹਾਜ਼ ਬੈਂਗਲੁਰੂ ਤੋਂ ਕੋਚੀ ਜਾ ਰਿਹਾ ਸੀ। ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਦੇ ਇੰਜਣ ‘ਚ ਅੱਗ ਲੱਗਣ ਕਾਰਨ ਬੈਂਗਲੁਰੂ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ (ਕੇਆਈਏ) ‘ਤੇ ਐਮਰਜੈਂਸੀ ਲੈਂਡਿੰਗ ਤੋਂ ਤੁਰੰਤ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ। ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ।
ਏਅਰ ਇੰਡੀਆ ਐਕਸਪ੍ਰੈਸ ਨੇ ਦੱਸਿਆ ਕਿ ਸਾਰੇ 179 ਯਾਤਰੀਆਂ ਅਤੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਕੋਈ ਜ਼ਖਮੀ ਨਹੀਂ ਹੋਇਆ। ਸੂਤਰਾਂ ਮੁਤਾਬਕ ਘਟਨਾ ਦਾ ਪਤਾ ਅੱਗ ਲੱਗਣ ਤੋਂ ਕੁਝ ਮਿੰਟ ਬਾਅਦ ਲੱਗਾ।