ਖਨੌਰੀ ਦੇ ਦੋ ਨਾਬਾਲਗ ਨਹਾਉਣ ਗਏ ਨਹਿਰ ‘ਚ ਡੁੱਬੇ

ਚੰਡੀਗੜ੍ਹ ਪੰਜਾਬ


ਖਨੌਰੀ, 19 ਮਈ, ਬੋਲੇ ਪੰਜਾਬ ਬਿਓਰੋ:
ਸ਼ਹਿਰ ਦੇ ਵਾਰਡ ਨੰਬਰ-2 ਨਾਲ ਸਬੰਧਤ ਦੋ ਨਾਬਾਲਗ ਲੜਕੇ ਘਰੋਂ ਨਹਾਉਣ ਗਏ ਭਾਖੜਾ ਮੇਨ ਲਾਈਨ ਦੀ ਬਰਵਾਲਾ ਬਰਾਂਚ ਵਿੱਚ ਪਾਣੀ ਦੇ ਵਹਾਅ ‘ਚ ਵਹਿ ਗਏ। ਇਸ ਸਬੰਧੀ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਗਲਾ ਨੇ ਦੱਸਿਆ ਕਿ ਕੱਲ੍ਹ ਬਾਅਦ ਦੁਪਹਿਰ ਕਰੀਬ 2.30 ਵਜੇ ਉਨ੍ਹਾਂ ਦੇ ਵਾਰਡ ਦੇ ਚੇਤਨ (13) ਪੁੱਤਰ ਸੁੱਖਾ ਸਿੰਘ ਅਤੇ ਸਨੀ (12) ਪੁੱਤਰ ਇੰਦਰ ਰਾਮ ਭਾਖੜਾ ਨਹਿਰ ਵਿੱਚ ਨਹਾਉਣ ਲਈ ਗਏ ਸਨ। ਇਸ ਦੌਰਾਨ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ। ਚੇਤਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨੌਰੀ ਕਲਾਂ ਵਿੱਚ ਅੱਠਵੀਂ ਜਮਾਤ ਦਾ ਵਿਦਿਆਰਥੀ ਹੈ ਜਦਕਿ ਸਨੀ ਵੀ ਇਸੇ ਸਕੂਲ ’ਚ ਸੱਤਵੀਂ ਜਮਾਤ ਵਿੱਚ ਪੜ੍ਹਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।