ਡਾ. ਸੁਭਾਸ਼ ਸ਼ਰਮਾ ਵੱਲੋਂ ਬਲਾਚੌਰ ਦੇ ਵਸਨੀਕਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟ ਭੁਗਤਣ ਦੀ ਅਪੀਲ

ਚੰਡੀਗੜ੍ਹ ਪੰਜਾਬ

ਬਲਾਚੌਰ, 19 ਮਈ ,ਬੋਲੇ ਪੰਜਾਬ ਬਿਓਰੋ: ਹਲਕਾ ਬਲਾਚੌਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਅੱਜ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਹਲਕੇ ਅਧੀਨ ਆਉਂਦੇ ਵੱਖੋ ਵੱਖ ਪਿੰਡਾਂ ਵਿੱਚ ਧੂਆਂਤਾੜ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ।
ਇਸ ਮੌਕੇ ਹਲਕਾ ਬਲਾਚੋਰ ਦੇ ਪਿੰਡ ਸਰੋੜਾ, ਨਸ਼ੇਰ, ਮਲੇਵਾਲ ਸਾਹਿਬਾ, ਮਾਜਰੀ, ਚਣਕੋਆ ਅਤੇ ਬਾਗੋਵਾਲ ਵਿਖੇ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਬਲਾਚੌਰ ਦੇ ਵਸਨੀਕਾ ਵੱਲੋਂ ਦਿੱਤਾ ਜਾ ਰਿਹਾ ਪਿਆਰ ਸਤਿਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ ਅਤੇ ਹੁਣ ਉਹਨਾਂ ਦੀ ਜਿੰਮੇਦਾਰੀ ਬਣਦੀ ਹੈ ਕਿ ਉਹ ਲੋਕਾਂ ਦੀ ਆਵਾਜ਼ ਸੰਸਦ ਤੱਕ ਪਹੁੰਚਾਣ ਤਾਂ ਜੋ ਇੱਥੇ ਦੇ ਲੋਕਾਂ ਨੂੰ ਵੀ ਖੁਸ਼ਹਾਲ ਜ਼ਿੰਦਗੀ ਜੀਣ ਦਾ ਮੌਕਾ ਮਿਲ ਸਕੇ।

ਪਿੰਡ ਭੋਜੇਵਾਲ ਵਿਖੇ ਚੋਣ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਲਕਾ ਬਲਾਚੌਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਬਲਾਚੌਰ ਦੇ ਵਰਕਰ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਡਾਕਟਰ ਸੁਭਾਸ਼ ਸ਼ਰਮਾ ਦੀ ਜਿੱਤ ਵਿੱਚ ਹਲਕਾ ਬਲਾਚੌਰ ਇੱਕ ਅਹਿਮ ਭੂਮਿਕਾ ਨਿਭਾਵੇਗਾ।

ਇਸ ਮੌਕੇ ਸਥਾਨਕ ਆਗੂਆਂ ਵੱਲੋਂ ਡਾਕਟਰ ਸੁਭਾਸ਼ ਸ਼ਰਮਾ ਨੂੰ ਭੋਰੀ ਸਾਹਿਬ ਵਿਖੇ ਮੱਥਾ ਟਿਕਵਾਇਆ ਗਿਆ ਜਿੱਥੇ ਬਾਬਾ ਜੀ ਵੱਲੋਂ ਡਾਕਟਰ ਸੁਭਾਸ਼ ਸ਼ਰਮਾ ਨੂੰ ਆਸ਼ੀਰਵਾਦ ਦਿੱਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।