ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਤਵਾਦੀ ਹਮਲੇ,ਸਾਬਕਾ ਸਰਪੰਚ ਦੀ ਮੌਤ,ਸੈਲਾਨੀ ਜੋੜਾ ਜਖਮੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਸ੍ਰੀਨਗਰ, 18 ਮਈ,ਬੋਲੇ ਪੰਜਾਬ ਬਿਓਰੋ:
ਜੰਮੂ ਕਸ਼ਮੀਰ ਦੇ ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਜ ਅਤਿਵਾਦੀਆਂ ਵੱਲੋਂ ਕੀਤੇ ਗਏ ਹਮਲਿਆਂ ’ਚ ਇਕ ਸਾਬਕਾ ਸਰਪੰਚ ਦੀ ਮੌਤ ਹੋ ਗਈ ਜਦਕਿ ਸੈਲਾਨੀ ਜੋੜਾ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਸੁਰੱਖਿਆ ਅਧਿਕਾਰੀਆਂ ਨੇ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਕੱਲ੍ਹ ਸ਼ਾਮ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਪਿੰਡ ਹੂਰਪੁਰਾ ਵਿੱਚ ਗੋਲੀ ਮਾਰ ਕੇ ਇੱਕ ਸਾਬਕਾ ਸਰਪੰਚ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਐਜਾਜ਼ ਅਹਿਮਦ ਸ਼ੇਖ ਵਜੋਂ ਹੋਈ ਹੈ। ਇਸੇ ਦੌਰਾਨ ਅਤਿਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਪਹਿਲਗਾਮ ਨੇੜੇ ਸੈਲਾਨੀ ਕੈਂਪ ’ਤੇ ਗੋਲੀਬਾਰੀ ਕਰ ਦਿੱਤੀ। ਇਸ ਹਮਲੇ ’ਚ ਰਾਜਸਥਾਨ ਤੋਂ ਆਇਆ ਜੋੜਾ ਜ਼ਖ਼ਮੀ ਹੋ ਗਿਆ। ਕਸ਼ਮੀਰ ਜ਼ੋਨ ਪੁਲੀਸ ਨੇ ਦੱਸਿਆ ਕਿ ਇਸ ਹਮਲੇ ’ਚ ਫਰਹਾ ਵਾਸੀ ਜੈਪੁਰ ਅਤੇ ਉਸ ਦਾ ਪਤੀ ਤਬਰੇਜ਼ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।