ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫੈਸਲਾ ਵੱਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।ਉਧਰ ਦੂਜੇ ਪਾਸੇ ਸਿੱਖਿਆ ਵਿਭਾਗ ਦੇ ਸਕੱਤਰ ਕੇ ਕੇ ਯਾਦਵ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਫੈਸਲਾ ਵੱਧ ਰਹੀ ਗਰਮੀ ਨੂੰ ਮੱਦੇਨਜ਼ਰ ਰੱਖਦਿਆਂ ਲਿਆ ਗਿਆ ਹੈ । ਉਹਨਾਂ ਕਿਹਾ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਸਿੱਖਿਆ ਵਿਭਾਗ ਨੇ ਐਮਰਜੈਂਸੀ ਹਾਲਾਤਾਂ ਵਿੱਚ ਇਹ ਫੈਸਲਾ ਕੀਤਾ ਹੈ।