ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 55ਵੀਂ ਲੜੀ ਦੀ ਸੰਪੂਰਨਤਾਈ ਤੇ ਵਿਸ਼ਾਲ ਗੁਰਮਤਿ ਸਮਾਗਮ 22 ਮਈ ਨੂੰ

ਚੰਡੀਗੜ੍ਹ ਪੰਜਾਬ


ਮੁਹਾਲੀ 20 ਮਈ,ਬੋਲੇ ਪੰਜਾਬ ਬਿਓਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸਰਬਤ ਦੇ ਭਲੇ ਲਈ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ 55ਵੀਂ ਲੜੀ ਦੇ 5555ਵੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ 22 ਮਈ ਨੂੰ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ । ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰ ਜਸ ਸੁਣਾ ਕੇ ਨਿਹਾਲ ਕਰਨਗੇ । ਕਈ ਤਰ੍ਹਂਾ ਦੀਆਂ ਮਿਠਾਈਆਂ ਅਤੇ ਗੁਰੂ ਕਾ ਲੰਗਰ ਇਸ ਮੌਕੇ ਤੇ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ।

Leave a Reply

Your email address will not be published. Required fields are marked *