ਗੁਰਦਾਸਪੁਰ,20 ਮਈ,ਬੋਲੇ ਪੰਜਾਬ ਬਿਓਰੋ:
ਗੁਰਦਾਸਪੁਰ ਤੋਂ ਪਿੰਡੋਰੀ ਰੋਡ ‘ਤੇ ਕਿਸਾਨ ਵੱਲੋਂ ਖੇਤਾਂ ‘ਚ ਲਾਈ ਅੱਗ ਪਨਸਪ ਦੇ ਗੋਦਾਮ ਤੱਕ ਪਹੁੰਚ ਗਈ, ਜਿਸ ਕਾਰਨ ਪਨਸਪ ਦੇ ਗੋਦਾਮ ਦੇ ਅੰਦਰ ਰੱਖੇ ਲੱਕੜ ਅਤੇ ਪਲਾਸਟਿਕ ਦੇ ਕਰੇਟ ਨੂੰ ਅੱਗ ਲੱਗ ਗਈ, ਜਿਸ ਕਾਰਨ ਅੱਗ ਪੂਰੇ ਗੋਦਾਮ ‘ਚ ਫੈਲ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਅਤੇ ਅਨਾਜ ਨੂੰ ਬਚਾਇਆ। ਜੇਕਰ ਸਮੇਂ ਸਿਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ ਤਾਂ ਲੱਖਾਂ ਰੁਪਏ ਦਾ ਅਨਾਜ ਸੜ ਕੇ ਸੁਆਹ ਹੋ ਜਾਣਾ ਸੀ।
ਮੌਕੇ ‘ਤੇ ਪਹੁੰਚੇ ਪੀਐਨਐਸ ਵਿਭਾਗ ਦੇ ਇੰਸਪੈਕਟਰ ਰਾਜਨ ਅਤੇ ਫਾਇਰ ਅਫ਼ਸਰ ਨੇ ਦੱਸਿਆ ਕਿ ਖੇਤਾਂ ਵਿੱਚ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਫਾਇਰ ਬ੍ਰਿਗੇਡ ਵੱਲੋਂ ਅੱਗ ’ਤੇ ਕਾਬੂ ਨਾ ਪਾਇਆ ਜਾਂਦਾ ਤਾਂ ਸਰਕਾਰ ਦਾ ਭਾਰੀ ਨੁਕਸਾਨ ਹੋ ਜਾਣਾ ਸੀ ਅਤੇ ਗੋਦਾਮ ਅੰਦਰ ਪਿਆ ਸਾਰਾ ਅਨਾਜ ਸੜ ਕੇ ਸਵਾਹ ਹੋ ਜਾਣਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਪਤਾ ਲਗਾਇਆ ਜਾਵੇਗਾ ਕਿ ਸਰਕਾਰ ਦਾ ਕਿੰਨਾ ਨੁਕਸਾਨ ਹੋਇਆ ਹੈ ਅਤੇ ਨਾਲ ਹੀ ਮੰਗ ਕੀਤੀ ਕਿ ਖੇਤਾਂ ਨੂੰ ਅੱਗ ਲਾਉਣ ਵਾਲੇ ਕਿਸਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
![](https://www.bolepunjab.com/wp-content/uploads/2024/05/signal-2024-05-20-064044_002.jpeg)