ਪੰਜਾਬ ‘ਚ ਢਾਬੇ ’ਤੇ ਰੋਟੀ ਖਾ ਰਹੇ ਭਾਜਪਾ ਆਗੂਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕਈ ਜ਼ਖਮੀ

ਚੰਡੀਗੜ੍ਹ ਪੰਜਾਬ


ਗੁਰੂਹਰਸਹਾਏ, 20 ਮਈ,ਬੋਲੇ ਪੰਜਾਬ ਬਿਓਰੋ:
ਸ਼ਹਿਰ ਦੇ ਮੁੱਖ ਬਾਜ਼ਾਰ ਸ਼ਹੀਦ ਊਧਮ ਸਿੰਘ ਚੌਕ ਨੇੜੇ ਇੱਕ ਢਾਬੇ ’ਤੇ ਰੋਟੀ ਖਾਣ ਲਈ ਨਿਕਲੇ ਭਾਜਪਾ ਵਰਕਰਾਂ ’ਤੇ ਕਈ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਗੁਰੂਹਰਸਹਾਏ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਸ ਹਮਲੇ ‘ਚ ਤਿੰਨ ਭਾਜਪਾ ਵਰਕਰ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਇਨ੍ਹਾਂ ਜ਼ਖਮੀਆਂ ਨੂੰ ਗੁਰੂਹਰਸਹਾਏ ਦੇ ਸੀ.ਐੱਚ.ਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਜ਼ਖਮੀ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ। ਇਹ ਘਟਨਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਜ਼ਾਰ ਵਿੱਚ ਵਾਪਰੀ ਅਤੇ ਪੁਲੀਸ ਵੱਲੋਂ ਕੋਈ ਸੁਰਾਗ ਹਾਸਲ ਕਰਨ ਲਈ ਬਾਜ਼ਾਰ ਵਿੱਚ ਦੁਕਾਨਾਂ ’ਤੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।