ਪੰਜਾਬ ‘ਚ ਸਵੇਰੇ ਸਕੂਲ ਜਾ ਰਹੇ ਵਿਦਿਆਰਥੀ ਦੀ ਮੌਤ

ਚੰਡੀਗੜ੍ਹ ਪੰਜਾਬ


ਜਲੰਧਰ, 20 ਮਈ, ਬੋਲੇ ਪੰਜਾਬ ਬਿਓਰੋ:
ਜਲੰਧਰ ‘ਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਘਾਹ ਮੰਡੀ ਨੇੜੇ ਇੱਕ 14 ਸਾਲ ਦੇ ਬੱਚੇ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।
ਜਾਣਕਾਰੀ ਅਨੁਸਾਰ ਉਕਤ ਬੱਚਾ ਸਾਈਂ ਕਲੋਨੀ ਤੋਂ ਐਕਟਿਵਾ ‘ਤੇ ਸਕੂਲ ਜਾ ਰਿਹਾ ਸੀ। ਇਸੇ ਦੌਰਾਨ ਨੇੜਿਓਂ ਲੰਘ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦਾ ਸਿਰ ਕੁਚਲਿਆ ਗਿਆ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ 5 ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।