ਪੰਜਾਬ ਵਿਚ ਚੋਣ ਪ੍ਰਚਾਰ ਲਈ ਜਾ ਰਹੇ ਆਪ ਆਗੂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ ਪੰਜਾਬ

ਜਲੰਧਰ, 20 ਮਈ ,ਬੋਲੇ ਪੰਜਾਬ ਬਿਓਰੋ :

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤ
ਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੀ ਕਾਰ
ਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਇਹ ਹਾਦਸਾ ਅੱਜ ਸਵੇਰੇ ਕਰਤਾਰਪੁਰ ਦੇ ਪਿੰਡ
ਲਿੱਦੜਾਂ ਨੇੜੇ ਵਾਪਰਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਮਰਵਾਹਾ ਆਪਣੀ ਆਰਟਿਕਾ ਕਾਰ ਵਿੱਚ ਜਲੰਧਰ ਤੋਂ
ਕਰਤਾਰਪੁਰ ਵੱਲ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਵਿਧੀਪੁਰ ਫਾਟਕ ਦੇ ਸਾਹਮਣੇ ਪਹੁੰਚਿਆ ਤਾਂ ਉਸ
ਦੀ ਕਾਰ ਖੜ੍ਹੇ ਟਿੱਪਰ ਨਾਲ ਟਕਰਾ ਗਈ। ਇਸ ਘਟਨਾ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਤੱਕ
ਉਸ ਨੂੰ ਹਸਪਤਾਲ ਲਿਜਾਇਆ ਗਿਆ
, ਉਸ ਦੀ ਮੌਤ ਹੋ ਚੁੱਕੀ ਸੀ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਰਤਾਰਪੁਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਕਰਤਾਰਪੁਰ
ਪੁਲੀਸ ਤੋਂ ਪਹਿਲਾਂ ਸੜਕ ਸੁਰੱਖਿਆ ਬਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਸੀ ਪਰ ਮਰਵਾਹਾ ਦੀ ਜਾਨ
ਨਹੀਂ ਬਚਾਈ ਜਾ ਸਕੀ। ਪੁਲਿਸ ਨੇ ਮਹਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ
ਭੇਜ ਦਿੱਤਾ ਹੈ। ਥਾਣਾ ਕਰਤਾਰਪੁਰ ਦੀ ਪੁਲੀਸ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰੇਗੀ।
ਡਾ. ਮਹਿੰਦਰਜੀਤ ਸਿੰਘ ਮਰਵਾਹਾ
, ਕਰਤਾਰਪੁਰ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ
ਕਾਫੀ ਕਰੀਬੀ ਮੰਨੇ ਜਾਂਦੇ ਹਨ। ਮਰਵਾਹਾ ਨੂੰ ਬਲਕਾਰ ਸਿੰਘ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ।

Leave a Reply

Your email address will not be published. Required fields are marked *