ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿਚ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਜਾਰੀ

ਨੈਸ਼ਨਲ


ਨਵੀਂ ਦਿੱਲੀ, 20 ਮਈ,ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਵਿਚ ਅਜ ਸਵੇਰੇ 7 ਵਜੇ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਜਾਰੀ ਹੈ। ਇਹ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਬਿਹਾਰ, ਜੰਮੂ-ਕਸ਼ਮੀਰ, ਲੱਦਾਖ, ਝਾਰਖੰਡ, ਮਹਾਰਾਸ਼ਟਰ, ਓਡੀਸ਼ਾ, ਉੱਤਰ ਪ੍ਰਦੇਸ਼ ਅਤੇ ਪਛਮੀ  ਬੰਗਾਲ ਸਮੇਤ ਅੱਠ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 49 ਲੋਕ ਸਭਾ ਸੀਟਾਂ ਤੋਂ ਇਲਾਵਾ ਓਡੀਸ਼ਾ ਦੀਆਂ 35 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਜਾਰੀ ਹੈ।
ਇਸ ਗੇੜ ਵਿਚ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ ਅਤੇ ਪੀਯੂਸ਼ ਗੋਇਲ ਸਮੇਤ 9 ਕੇਂਦਰੀ ਮੰਤਰੀ ਚੋਣ ਮੈਦਾਨ ਵਿਚ ਹਨ। ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਰਾਏਬਰੇਲੀ ਤੋਂ ਚੋਣ ਲੜ ਰਹੇ ਹਨ। ਚੋਣ ਕਮਿਸ਼ਨ ਮੁਤਾਬਕ ਪੰਜਵੇਂ ਪੜਾਅ ਦੀਆਂ ਚੋਣਾਂ ਵਿਚ 695 ਉਮੀਦਵਾਰ ਮੈਦਾਨ ਵਿਚ ਹਨ। ਇਨ੍ਹਾਂ ਵਿਚੋਂ 613 ਪੁਰਸ਼ ਅਤੇ 82 ਮਹਿਲਾ ਉਮੀਦਵਾਰ ਹਨ। ਇਨ੍ਹਾਂ ਵਿਚ ਔਰਤਾਂ ਸਿਰਫ਼ 12% ਹਨ।

Leave a Reply

Your email address will not be published. Required fields are marked *