ਹੈਲੀਕਾਪਟਰ ਹਾਦਸੇ ਦੌਰਾਨ ਈਰਾਨ ਦੇ ਰਾਸ਼ਟਰਪਤੀ ਤੇ ਵਿਦੇਸ਼ ਮੰਤਰੀ ਦੀ ਮੌਤ

ਸੰਸਾਰ ਚੰਡੀਗੜ੍ਹ ਪੰਜਾਬ


ਤਹਿਰਾਨ, 20 ਮਈ,ਬੋਲੇ ਪੰਜਾਬ ਬਿਓਰੋ:
ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਕਾਫਲੇ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਐਤਵਾਰ ਨੂੰ ਹਾਦਸਾਗ੍ਰਸਤ ਹੋ ਗਿਆ। ਘਟਨਾ ਦੇ ਕਈ ਘੰਟੇ ਬਾਅਦ ਵੀ ਹੈਲੀਕਾਪਟਰ ਦਾ ਪਤਾ ਨਹੀਂ ਲੱਗ ਸਕਿਆ। ਹਾਲਾਂਕਿ ਹੁਣ ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਧਿਕਾਰੀਆਂ ਨੇ ਕਿਹਾ ਹੈ ਕਿ ਰਾਹਤ ਟੀਮ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈ ਹੈ।
ਕਈ ਈਰਾਨੀ ਮੀਡੀਆ ਚੈਨਲਾਂ ਨੇ ਰੈੱਡ ਕ੍ਰੀਸੈਂਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬਚਾਅ ਟੀਮਾਂ ਨੇ ਰਾਈਸੀ ਦੇ ਹੈਲੀਕਾਪਟਰ ਦਾ ਮਲਬਾ ਲੱਭ ਲਿਆ ਹੈ। ਹਾਲਾਂਕਿ, ਰੈੱਡ ਕ੍ਰੀਸੈਂਟ ਨੇ ਇਹ ਜਾਣਕਾਰੀ ਨਹੀਂ ਦਿੱਤੀ ਕਿ ਕੀ ਰਾਸ਼ਟਰਪਤੀ ਅਤੇ ਉਸਦੇ ਸਾਥੀ ਬਚੇ ਹਨ ਜਾਂ ਨਹੀਂ। ਇਸ ਦੇ ਨਾਲ ਹੀ ਇਕ ਹੋਰ ਈਰਾਨੀ ਮੀਡੀਆ ਮੁਤਾਬਕ ਹਾਦਸੇ ਵਾਲੀ ਥਾਂ ‘ਤੇ ਕਿਸੇ ਦੇ ਜ਼ਿੰਦਾ ਹੋਣ ਦਾ ਕੋਈ ਨਿਸ਼ਾਨ ਨਹੀਂ ਮਿਲਿਆ ਹੈ।
ਕਈ ਈਰਾਨੀ ਸਮਾਚਾਰ ਏਜੰਸੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਹੈਲੀਕਾਪਟਰ ‘ਤੇ ਸਵਾਰ ਰਾਇਸੀ ਅਤੇ ਵਿਦੇਸ਼ ਮੰਤਰੀ ਅਮੀਰ ਅਬਦੁੱਲਾਯਾਨ ਸਮੇਤ ਹੋਰਾਂ ਦੀ ਮੌਤ ਹੋ ਗਈ ਹੈ।

Leave a Reply

Your email address will not be published. Required fields are marked *