ਚੰਡੀਗੜ੍ਹ, 21 ਮਈ, ਬੋਲੇ ਪੰਜਾਬ ਬਿਊਰੋ :
ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਮੰਗਲਵਾਰ ਨੂੰ ਜਗਰਾਉਂ ਵਿੱਚ ਮਹਾਂਪੰਚਾਇਤ ਜਾਂ ਮੈਗਾ ਰੈਲੀ ਕੀਤੀ ਜਾ ਰਹੀ ਹੈ। ਐਸਕੇਐਮ ਨਾਲ ਜੁੜੀਆਂ ਸਾਰੀਆਂ ਕਿਸਾਨ ਯੂਨੀਅਨਾਂ ਦੇ ਮੈਂਬਰ ਇਸ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਿ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ, ਦਾ ਵਿਰੋਧ ਕਿਵੇਂ ਕੀਤਾ ਜਾਵੇ, ਸਬੰਧੀ ਫੈਸਲਾ ਮਹਾਪੰਚਾਇਤ ਵਿੱਚ ਲਿਆ ਜਾਵੇਗਾ। ਇਸ ਮਹਾਂਪੰਚਾਇਤ ਵਿੱਚ ਕਿਸਾਨ ਆਪਣੇ ਅਗਲੇ ਸੰਘਰਸ਼ ਦਾ ਰੂਪ ਵੀ ਤੈਅ ਕਰਨਗੇ।ਸਾਂਝੇ ਕਿਸਾਨ ਮੋਰਚੇ ਵਿੱਚ ਸ਼ਾਮਲ ਪਟਿਆਲਾ ਜ਼ਿਲ੍ਹੇ ਦੀਆਂ ਕਈ ਯੂਨੀਅਨਾਂ ਦੀ ਬੀਤੇ ਕੱਲ੍ਹ ਮੀਟਿੰਗ ਹੋਈ। ਹਰ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਤੌਰ ’ਤੇ ਮਹਾਂਪੰਚਾਇਤ ਦੇ ਮੁੱਦੇ ਨੂੰ ਲੈ ਕੇ ਰਣਨੀਤੀ ਬਣਾਈ ਗਈ।