ਡੇਰਾਬੱਸੀ ਵਿੱਚ ਫੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦਾ ਨੁਕਸਾਨ

ਚੰਡੀਗੜ੍ਹ ਪੰਜਾਬ

ਡੇਰਾਬੱਸੀ 21 ਮਈ ,ਬੋਲੇ ਪੰਜਾਬ ਬਿਉਰੋ: ਬੇਹੜਾ ਰੋਡ ‘ਤੇ ਸਥਿਤ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਪਾਇਨੀਅਰ ਪੈਸਟੀਸਾਈਡ ਪ੍ਰਾਈਵੇਟ ਲਿਮਟਿਡ ਫੈਕਟਰੀ ‘ਚ ਅੱਗ ਲੱਗ ਕਾਰਨ ਕਾਫੀ ਨੁਕਸਾਨ ਹੋ ਗਿਆ ਹੈ।
ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਸ਼ੁਰੂਆਤੀ ਤੌਰ ‘ਤੇ 4 ਤੋਂ 5 ਕਰੋੜ ਰੁਪਏ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਅੱਗ ਬੁਝਾਉਣ ਲਈ ਡੇਰਾਬੱਸੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਕੀਟਨਾਸ਼ਕਾਂ ਦੀ ਗੰਧ ਕਾਰਨ ਅੱਗ ਉਤੇ ਕਾਬੂ ਕਰਨ ਵਿੱਚ ਮੁਸ਼ਕਲ ਆਈ। ਫੈਕਟਰੀ ‘ਚ ਅੱਗ ਲੱਗਦੇ ਹੀ ਉਥੇ ਕੰਮ ਕਰਦੇ ਸਟਾਫ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

Leave a Reply

Your email address will not be published. Required fields are marked *