ਲੁਧਿਆਣਾ, 21 ਮਈ,ਬੋਲੇ ਪੰਜਾਬ ਬਿਓਰੋ:
ਪੀਸੀਟੀਈ ਕਾਲਜ,ਬੱਦੋਵਾਲ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਅੱਜ ਮੰਗਲਵਾਰ ਨੂੰ ਪਹਿਲੇ ਸਾਲ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਬੀ.ਕਾਮ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਪਹਿਲੇ ਸਾਲ ਦਾ ਵਿਦਿਆਰਥੀ ਸੀ।
ਪੀੜਤ ਵਿਦਿਆਰਥੀ ਦੀ ਪਛਾਣ ਸ਼ਮਸ਼ੇਰ ਸਿੰਘ ਗਰੇਵਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਇਕ ਪ੍ਰੀਖਿਆ ਦੌਰਾਨ ਨਕਲ ਕਰਦਾ ਫੜਿਆ ਗਿਆ ਸੀ ਅਤੇ ਬਾਅਦ ਵਿਚ ਉਸ ਨੇ ਕਾਲਜ ਦੇ ਨਾਲ ਲੱਗਦੀ ਸੱਤ ਮੰਜ਼ਿਲਾ ਇਮਾਰਤ ਵਿਚ ਜਾ ਕੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ।