ਆਮ ਆਦਮੀ ਪਾਰਟੀ ਨੂੰ ਲੱਗਾ ਝਟਕਾ,ਸਾਬਕਾ ਵਿਧਾਇਕ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ ਪੰਜਾਬ


ਜਲੰਧਰ, 21 ਮਈ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ, ਉੱਥੇ ਹੀ ਦਲ ਬਦਲੀ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾਨ ਜਲੰਧਰ ਛਾਉਣੀ ‘ਚ ਅਹਿਮ ਖਬਰ ਸਾਹਮਣੇ ਆਈ ਹੈ। ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਇਸ ਦੌਰਾਨ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਵੀ ਹਾਜ਼ਰ ਸਨ।
ਦੱਸ ਦੇਈਏ ਕਿ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਤੋਂ ਜਲੰਧਰ ਛਾਉਣੀ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਮਨਪ੍ਰੀਤ ਬਾਦਲ ਦੇ ਕਰੀਬੀ ਰਹੇ ਹਨ ਅਤੇ ਅਕਾਲੀ ਦਲ ਛੱਡ ਕੇ ਮਨਪ੍ਰੀਤ ਬਾਦਲ ਵੱਲੋਂ ਬਣਾਈ ਨਵੀਂ ਪਾਰਟੀ ਪੀਪਲਜ਼ ਪਾਰਟੀ ਆਫ਼ ਪੰਜਾਬ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਹ ਕਾਂਗਰਸ ‘ਚ ਸ਼ਾਮਲ ਹੋ ਗਏ ਅਤੇ 2022 ‘ਚ ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।