ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਲਿਖੇ ਗਏ ਖਾਲਿਸਤਾਨੀ ਨਾਅਰੇ

ਚੰਡੀਗੜ੍ਹ ਪੰਜਾਬ



ਪਟਿਆਲ਼ਾ, 22 ਮਈ,ਬੋਲੇ ਪੰਜਾਬ ਬਿਓਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਸਖਤ ਕੀਤੀ ਗਈ ਹੈ।ਬਾਵਜੂਦ ਇਸਦੇ ਪਟਿਆਲਾ ਫੇਰੀ ਤੋਂ ਪਹਿਲਾਂ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਇਹ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਹ ਨਾਅਰੇ ਇੱਥੇ ਦੇ ਪੁਰਾਣੇ ਬੱਸ ਅੱਡੇ ਕੋਲ ਓਵਰ ਬ੍ਰਿਜ ‘ਤੇ ਲਿਖੇ ਹੋਏ ਮਿਲੇ।ਇਨ੍ਹਾਂ ਨਾਅਰਿਆਂ ਦਾ ਪਤਾ ਲੱਗਦਿਆਂ ਹੀ ਪੁਲਿਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਪੁਲੀਸ ਨੇ ਨਾਅਰਿਆਂ ‘ਤੇ ਪੋਚਾ ਫੇਰ ਦਿੱਤਾ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *