ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 55ਵੀਂ ਲੜੀ ਦੀ 5555ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ।

ਚੰਡੀਗੜ੍ਹ ਪੰਜਾਬ


ਐੱਸ ਏ ਐੱਸ ਨਗਰ 22 ਮਈ,ਬੋਲੇ ਪੰਜਾਬ ਬਿਓਰੋ:: ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ੁਬ੍ਰਹਮ ਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 55ਵੀਂ ਲੜੀ ਦੇ 5555ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਮੌਕੇ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਬੀਬੀ ਸਤਨਾਮ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਸ਼ਹੀਦੀ ਦਾ ਪੂਰਾ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ ।  ਭਾਈ ਗਗਨਦੀਪ ਸਿੰਘ ਜੀ ਗੁ ਸ੍ਰੀ ਨਾਢਾ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ , ਬੀਬੀ ਬਖਸ਼ਿੰਦਰ ਕੌਰ, ਭੂਜੰਗ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ, ਭਾਈ ਹਰਭਜਨ ਸਿੰਘ ਰੰਗੀਲਾ, ਭਾਈ ਸੰਦੀਪ ਸਿੰਘ ਜੀ , ਭਾਈ ਮਹਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਹਰਸਿਮਰਨ ਸਿੰਘ ਜੀ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਸੁਰਜੀਤ ਸਿੰਘ ਜੀ , ਭਾਈ ਗੁਰਦੀਪ ਸਿੰਘ ਦੇ ਜੱਥਿਆਂ ਤੋ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਤੇ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।  ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋੱ ਦਿੱਤੀ ਗਈ। ਕਈ ਤਰ੍ਹਾਂ ਮਿਠਾਈਆਂ ਅਤੇ ਗੁਰੂ ਕਾ ਅਤੁੱਟ ਲੰਗਰ ਸੰਗਤਾਂ ਨੂੰ ਵਰਤਾਇਆ ਗਿਆ ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਗੁਰਪੁਰਬ ਦੇ ਮੌਕੇ 29 ਨਵੰਬਰ 1993 ਤੋੱ ਅਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਇਹ ਸਦੀਵੀ ਲੜੀ ਲਗਾਤਾਰ ਚੱਲ ਰਹੀ ਹੈ ਜੀ। ਬਾਬਾ ਜੀ ਦੇ ਬਚਨਾਂ ਅਨੁਸਾਰ ਹਰੇਕ ਲੜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਤੇ ਵਿਸ਼ਾਲ ਗੁਰਮਤਿ ਸਮਾਗਮ ਤੇ ਮਹਾਨ ਜਗ ਦਾ ਆਯੋਜਨ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *