ਪੰਜਾਬ ‘ਚ ਗਰਮੀ ਕਾਰਨ ਬਜ਼ੁਰਗ ਦੀ ਮੌਤ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 22 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬ ਵਿਚ ਕਹਿਰ ਦੀ ਗਰਮੀ ਕਾਰਨ ਪਹਿਲੀ ਮੌਤ ਹੋਈ ਹੈ। ਅਬੋਹਰ ਤੋਂ ਇਹ ਘਟਨਾ ਸਾਹਮਣੇ ਆਈ ਹੈ।ਇਥੇ ਪੰਜਪੀਰ ਨਗਰ ਵਾਸੀ 72 ਸਾਲਾ ਵਿਅਕਤੀ ਸੂਬਾ ਸਿੰਘ ਦੀ ਗਰਮੀ ਕਾਰਨ ਮੌਤ ਹੋ ਗਈ ਹੈ।
ਮੌਸਮ ਵਿਭਾਗ ਵੱਲੋਂ ਉੱਤਰ ਭਾਰਤ ਸਣੇ ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਰੈੱਡ ਅਲਰਟ ਤੇ ਬਾਕੀ ਜਿ਼ਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ। ਇਸ ਵਿਚਾਲੇ ਸੂਬਾ ਸਿੰਘ ਦੀ ਤਬੀਅਤ ਖਰਾਬ ਹੋ ਗਈ ਜਿਸ ਨੂੰ ਬੀਤੀ ਸ਼ਾਮ ਹਸਪਤਾਲ ਭਰਤੀ ਕਰਵਾਇਆ ਗਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਡਾਕਟਰਾਂ ਨੇ ਦੱਸਿਆ 72 ਸਾਲਾ ਵਿਅਕਤੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਸ਼ੀਲੂਰਾਮ ਨੇ ਦੱਸਿਆ ਕਿ ਕਲ੍ਹ ਸ਼ਾਮ ਉਸ ਦੇ ਪਿਤਾ ਸੂਬਾ ਰਾਮ ਨੂੰ ਦਸਤ ਲੱਗ ਗਏ ਸਨ ਜੋ ਠੀਕ ਹੋਣ ਦਾ ਨਾਂ ਨਹੀਂ ਲੈ ਰਹੇ ਸਨ। ਜਿਸ ‘ਤੇ ਉਹ ਉਸ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲੈ ਆਏ ਜਿਥੇ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਗੁਲੂਕੋਜ਼ ਦੀਆਂ ਬੋਤਰਾਂ ਵਗੈਰਾ ਲਗਾਈਆਂ ਪਰ ਉਸ ਦੀ ਮੌਤ ਹੋ ਗਈ।
ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਤਾਪਮਾਨ 48 ਡਿਗਰੀ ਤੋਂ ਵੀ ਵੱਧ ਹੋ ਸਕਦਾ ਹੈ। ਮੌਸਮ ਵਿਭਾਗ ਨੇ ਲੂ ਦਾ ਅਲਰਟ ਜਾਰੀ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।