ਪੰਜਾਬ ਪੁਲੀਸ ਅਤੇ ਬੀਐਸਐਫ ਨੂੰ ਮਿਲੀ ਵੱਡੀ ਸਫਲਤਾ,3 ਕਿਲੋ ਹੈਰੋਇਨ,1 ਪਿਸਤੌਲ,5 ਮੈਗਜ਼ੀਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ ਪੰਜਾਬ


ਤਰਨਤਾਰਨ, 22 ਮਈ,ਬੋਲੇ ਪੰਜਾਬ ਬਿਓਰੋ:
ਤਰਨਤਾਰਨ ਪੁਲੀਸ ਅਤੇ ਬੀਐਸਐਫ ਦੇ ਸਾਂਝੇ ਅਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਦੌਰਾਨ ਨਜਾਇਜ਼ ਹਥਿਆਰਾਂ ਸਮੇਤ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰਕੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਫੜੇ ਗਏ ਵਿਅਕਤੀ ਕੋਲੋਂ 3.124 ਕਿਲੋ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ, 2 ਸਕੇਲਾਂ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, “ਤਰਨਤਾਰਨ ਪੁਲਿਸ ਅਤੇ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 3.124 ਕਿਲੋ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ, 2 ਸਕੇਲਾਂ ਅਤੇ 3 ਲੱਖ ਰੁਪਏ ਦੇ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।