ਚੰਡੀਗੜ੍ਹ, 22 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਉਨ੍ਹਾਂ ਨੇ ਵੋਟਿੰਗ ਦੇ ਸਮੇਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖਿਆ ਕਿ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ 1 ਜੂਨ ਨੂੰ ਵੋਟਾਂ ਪਾਉਣ ਲਈ 2 ਘੰਟੇ ਵਾਧੂ ਸਮਾਂ ਦੇ ਕੇ ਵੋਟਿੰਗ ਦੀ ਟਾਈਮਿੰਗ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕਰਨ ਦੀ ਅਪੀਲ ਕੀਤੀ ਹੈ।
ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੱਤਰ ਵਿੱਚ ਲਿਖਿਆ ਕਿ 01.06.2024 ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ ਦੇ ਅੰਤਿਮ ਪੜਾਅ ਦੇ ਨਾਲ, ਪੰਜਾਬ ਅੱਤ ਦੀ ਗਰਮੀ ਦੀ ਲਹਿਰ ਦਾ ਸਾਹਮਣਾ ਕਰੇਗਾ, ਜਿਸ ਨਾਲ ਵੋਟਰਾਂ ਨੂੰ ਆਪਣੀ ਵੋਟ ਪਾਉਣਾ ਲਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੱਤ ਦੀ ਗਰਮੀ ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਦੀ ਸਿਹਤ ਲਈ ਹਾਨੀਕਾਰਨ ਹੋ ਸਕਦੀ ਹੈ।
ਉਨ੍ਹਾਂ ਲਿਖਿਆ ਕਿ ਮੈਂ, ਭਾਜਪਾ ਪੰਜਾਬ ਦੀ ਤਰਫ਼ੋਂ, ਬੇਨਤੀ ਕਰਦਾ ਹਾਂ ਕਿ ਵੱਧ ਤੋਂ ਵੱਧ ਵੋਟਰਾਂ ਦੀ ਮਤਦਾਨ ਨੂੰ ਯਕੀਨੀ ਬਣਾਉਣ ਅਤੇ ਜਨਤਕ ਸਿਹਤ ਦੀ ਰਾਖੀ ਲਈ, ਦਿਨ ਦੇ ਠੰਢੇ ਸਮੇਂ ਨੂੰ ਸ਼ਾਮਲ ਕਰਨ ਲਈ ਵੋਟਿੰਗ ਦੇ ਘੰਟੇ ਵਧਾਏ ਜਾਣ ਅਤੇ ਵੋਟਿੰਗ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾਵੇ। ਦੱਸ ਦੇਈਏ ਕਿ ਚੋਣ ਕਮਿਸ਼ਨ ਵਲੋਂ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ।