ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ,ਸਾਬਕਾ ਮੰਤਰੀ ਕਈ ਕੌਂਸਲਰਾਂ ਅਤੇ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਚੰਡੀਗੜ੍ਹ ਪੰਜਾਬ


ਸੰਗਰੂਰ, 23 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬ ‘ਚ ਜਿੱਥੇ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣ ਜਾ ਰਹੀਆਂ ਹਨ, ਉੱਥੇ ਹੀ ਪਾਰਟੀਆਂ ਵਿੱਚ ਧੜੇਬੰਦੀ ਦਾ ਦੌਰ ਜਾਰੀ ਹੈ। ਇਸ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੰਗਰੂਰ ਤੋਂ ਸਾਬਕਾ ਮੰਤਰੀ ਅਲੀ ਖਾਨ ਬੱਗਾ ਕਈ ਕੌਂਸਲਰਾਂ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਸਾਰਿਆਂ ਨੂੰ ਸੀ.ਐਮ. ਨੇ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਸੰਗਰੂਰ ਹੀ ਨਹੀਂ ਅਕਾਲੀ ਦਲ ਨੂੰ ਫਰੀਦਕੋਟ ਤੋਂ ਵੀ ਵੱਡਾ ਝਟਕਾ ਲੱਗਾ ਹੈ। ਜਿੱਥੋਂ ਅਕਾਲੀ ਦਲ ਦੇ ਪੀਏਸੀ ਮੈਂਬਰ ਰਜਿੰਦਰ ਦਾਸ ਰਿੰਕੂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਵਰਨਣਯੋਗ ਹੈ ਕਿ ਰਜਿੰਦਰ ਦਾਸ ਰਿੰਕੂ ਨੂੰ ਕੁਝ ਦਿਨ ਪਹਿਲਾਂ ਅਕਾਲੀ ਦਲ ਵੱਲੋਂ ਪੀਏਸੀ ਦਾ ਮੈਂਬਰ ਬਣਾਇਆ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।