ਚੰਡੀਗੜ੍ਹ,23 ਮਈ, ਬੋਲੇ ਪੰਜਾਬ ਬਿਉਰੋ: ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਦੇ ਮੱਦੇਨਜ਼ਰ 30 ਮਈ ਸ਼ਾਮ 6 ਤੋਂ 1 ਜੂਨ ਸ਼ਾਮ 6 ਵਜੇ ਤੱਕ ਸ਼ਹਿਰ ਵਿੱਚ ਡ੍ਰਾਈ ਡੇਅ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਅਨੁਸਾਰ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਪੂਰਾ ਦਿਨ ਸ਼ਹਿਰ ਵਿੱਚ ਡ੍ਰਾਈ ਡੇਅ ਰੱਖਿਆ ਜਾਵੇਗਾ। ਇਸ ਦੌਰਾਨ ਸ਼ਹਿਰ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਹੋਟਲ, ਕਲੱਬ ਤੇ ਰੇਸਤਰਾਂ ਵਿੱਚ ਵੀ ਸ਼ਰਾਬ ਦੀ ਵਰਤੋਂ ’ਤੇ ਪਾਬੰਦੀ ਰਹੇਗੀ। ਚੋਣ ਕਮਿਸ਼ਨ ਦੇ ਅਧਿਕਾਰੀ ਨੇ ਕਿਹਾ ਕਿ ਇਸ ਦੌਰਾਨ ਪੰਜਾਬ ਤੇ ਹਰਿਆਣਾ ਵਿੱਚ ਚੰਡੀਗੜ੍ਹ ਦੀ ਹੱਦ ਦੇ ਨਾਲ ਲਗਦੇ ਤਿੰਨ ਕਿਲੋਮੀਟਰ ਇਲਾਕੇ ਵਿੱਚ ਵੀ ਠੇਕੇ ਬੰਦ ਰਹਿਣਗੇ।