ਬਸਪਾ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਭਲਕੇ ਪੰਜਾਬ ਆਉਣਗੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 23 ਮਈ,ਬੋਲੇ ਪੰਜਾਬ ਬਿਓਰੋ:
ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਭਲਕੇ 24 ਮਈ ਨੂੰ ਪੰਜਾਬ ਆਉਣਗੇ।ਉਹ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨ ਲਈ ਨਵਾਂਸ਼ਹਿਰ ਵਿਖੇ ਪਹੁੰਚ ਰਹੇ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਸਪਾ ਦੀ ਕੌਮੀ ਪ੍ਰਧਾਨ ਸਵੇਰੇ 11 ਵਜੇ ਨਵਾਂਸ਼ਹਿਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਬਸਪਾ ਦੇ ਉਮੀਦਵਾਰ ਮਜ਼ਬੂਤੀ ਨਾਲ ਡਟੇ ਹੋਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।