ਬੇਅੰਤ ਸਿੰਘ ਕਤਲ ਕਾਂਡ ਦਾ ਦੋਸ਼ੀ ਜਗਤਾਰ ਸਿੰਘ ਤਾਰਾ ਬਰੀ

ਚੰਡੀਗੜ੍ਹ ਪੰਜਾਬ

ਜਲ਼ੰਧਰ 23 ਮਈ, ਬੋਲੇ ਪੰਜਾਬ ਬਿਉਰੋ: ਜਲੰਧਰ (jalandhar) ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (beant singh) ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (jagtar singh tara) ਨੂੰ ਰਾਹਤ ਦਿੱਤੀ ਹੈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਤਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ ਅਤੇ ਸੁਣਵਾਈ ਤੋਂ ਬਾਅਦ ਉਸ ਨੂੰ ਬਰੀ ਕਰ ਦਿੱਤਾ ਗਿਆ ਹੈ। ਪਹਿਲਾਂ ਚਰਚਾ ਸੀ ਕਿ ਤਾਰਾ ਨੂੰ ਅਦਾਲਤ ਵਿਚ ਲਿਆਂਦਾ ਜਾਵੇਗਾ ਪਰ ਫਿਰ ਤਾਰਾ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।

ਦੱਸ ਦਈਏ ਕਿ ਤਾਰਾ ਦੇ ਖਿਲਾਫ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (Unlawful Activities (Prevention) Act) ਅਤੇ ਅਸਲਾ ਐਕਟ
ਤਹਿਤ ਜਲੰਧਰ ਦੇਹਾਤ ਦੇ ਗੁਰਾਇਆ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਤਾਰਾ ਨੂੰ ਬਰੀ ਕਰ ਦਿੱਤਾ ਹੈ।ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਸਾਲ 2012 ਵਿੱਚ ਗੁਰਾਇਆ ਥਾਣੇ ਵਿੱਚ ਤਾਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।