ਜਲੰਧਰ, 23 ਮਈ, ਬੋਲੇ ਪੰਜਾਬ ਬਿਓਰੋ:
ਇਕ ਨਾਮੀ ਬਿਲਡਰ ਖਿਲਾਫ ਵਿਜੀਲੈਂਸ ਦੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਠੇਕੇਦਾਰ ਦੀਪਕ ਸਿੰਗਲਾ ਜੋ ਕਿ ਸਿਆਸਤਦਾਨਾਂ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ, ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਵਿੱਚ ਜੰਗ-ਏ-ਆਜ਼ਾਦੀ ਸ਼ਹੀਦੀ ਸਮਾਰਕ ਦੀ ਉਸਾਰੀ ਵਿੱਚ ਹੋਏ ਘਪਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਦੱਸ ਦੇਈਏ ਕਿ ਵਿਜੀਲੈਂਸ ਨੇ ਜਲੰਧਰ ਵਿੱਚ ਵੱਡੀ ਕਾਰਵਾਈ ਕਰਦਿਆਂ ਇਸ ਮਾਮਲੇ ਨਾਲ ਸਬੰਧਤ 26 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤਾ ਗਿਆ ਹੈ, ਜਿਨ੍ਹਾਂ ‘ਚੋਂ 16 ਵਿਅਕਤੀਆਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਚ ਦੀਪਕ ਸਿੰਗਲ ਦਾ ਨਾਂ ਵੀ ਸ਼ਾਮਲ ਹੈ।
ਲੁਧਿਆਣਾ ਦੇ ਦੀਪਕ ਬਿਲਡਰ ਦੇ ਮਾਲਕ ਦੀਪਕ ਸਿੰਗਲ ਆਈਏਐਸ, ਆਈਪੀਐਸ ਲਾਬੀ ਦੇ ਨਾਲ-ਨਾਲ ਸਿਆਸਤਦਾਨਾਂ ਦੇ ਵੀ ਕਾਫੀ ਕਰੀਬ ਰਹੇ ਹਨ। ਅਕਾਲੀ ਭਾਜਪਾ ਦੇ ਕਾਰਜਕਾਲ ਦੌਰਾਨ ਦੀਪਕ ਸਿੰਗਲਾ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਸਨ ਅਤੇ ਕਾਂਗਰਸ ਦੇ ਕਾਰਜਕਾਲ ਦੌਰਾਨ ਉਹ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕਲ ਬਾਡੀ ਮੰਤਰੀ ਬ੍ਰਹਮ ਮਹਿੰਦਰਾ ਦੇ ਕਰੀਬੀ ਰਹੇ ਸਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਪੰਜਾਬ ਦੇ ਸੀਨੀਅਰ ਆਈਏਐਸ ਅਤੇ ਆਈਪੀਐਸ ਲਾਬੀ ਅਫ਼ਸਰਾਂ ਦੇ ਨਜ਼ਦੀਕ ਮੰਨਿਆ ਜਾਂਦਾ ਹੈ।