ਵੱਡੇ ਵੱਲੋਂ ਆਪਣੇ ਛੋਟੇ ਭਰਾ, ਭਰਜਾਈ ਅਤੇ 3 ਮਹੀਨੇ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ
ਸੋਨੀਪਤ, 23 ਮਈ,ਬੋਲੇਂ ਪੰਜਾਬ ਬਿਓਰੋਃ
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਪਿੰਡ ਬਿੰਦਰੋਲੀ ਵਿੱਚ ਇੱਕ ਨੌਜਵਾਨ ਨੇ ਆਪਣੇ ਛੋਟੇ ਭਰਾ, ਭਰਜਾਈ ਅਤੇ 3 ਮਹੀਨੇ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਤਿੰਨਾਂ ਨੂੰ ਮਾਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।
ਜਾਣਕਾਰੀ ਮੁਤਾਬਕ ਇਹ ਮਾਮਲਾ ਸੋਨੀਪਤ ਦੇ ਪਿੰਡ ਬਿੰਦਰੋਲੀ ਦਾ ਹੈ। ਜਿੱਥੇ ਅਮਰਦੀਪ (26), ਉਸ ਦੀ ਪਤਨੀ ਮਧੂ (22) ਅਤੇ ਉਸ ਦੇ 3 ਮਹੀਨੇ ਦੇ ਪੁੱਤਰ ਸ਼ਿਵਮ ਨੂੰ ਵੱਡੇ ਭਰਾ ਮਨਦੀਪ ਨੇ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰ ਦਿੱਤਾ। ਮਨਦੀਪ ਨੇ ਇਸ ਕਤਲ ਦੀ ਘਟਨਾ ਨੂੰ ਘਰ ‘ਚ ਹੀ ਅੰਜਾਮ ਦਿੱਤਾ ਹੈ। ਤਿੰਨਾਂ ਨੂੰ ਮਾਰਨ ਤੋਂ ਬਾਅਦ ਉਹ ਭੱਜ ਗਿਆ।
ਮਾਮਲੇ ਦੀ ਸੂਚਨਾ ਮਿਲਦੇ ਹੀ ਕੁੰਡਲੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐਫਐਸਐਲ ਟੀਮ ਨੂੰ ਬੁਲਾ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।