ਜਲੰਧਰ: ਟੈਂਪੂ ਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ, ਦੋ ਲੋਕਾਂ ਦੀ ਮੌਤ

ਪੰਜਾਬ

ਜਲੰਧਰ, 23 ਮਈ ,ਬੋਲੇ ਪੰਜਾਬ ਬਿਓਰੋ: ਜਲੰਧਰ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ ’ਤੇ ਵਾਪਰਿਆ। ਟੈਂਪੂ ਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ ਹੋ ਗਈ। ਇਸ ਘਟਨਾ ’ਚ ਕਰੀਬ 7 ਲੋਕ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਦਾ ਵੱਖ-ਵੱਖ ਹਸਪਤਾਲਾਂ ’ਚ ਇਲਾਜ ਚੱਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਪਵਨ ਕੁਮਾਰ ਵਾਸੀ ਗੋਪਾਲ ਨਗਰ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਰੋਡਵੇਜ਼ ਦੇ ਬਟਾਲਾ ਡਿਪੂ ਦੀ ਬੱਸ ਚਲਾ ਰਿਹਾ ਸੀ। ਸਵਾਰੀਆਂ ਨਾਲ ਭਰਿਆ ਟੈਂਪੂ ਪਿੰਡ ਪਰਜੀਆਂ ਕਲਾਂ ਤੋਂ ਸ਼ਾਹਕੋਟ ਸ਼ਹਿਰ ਵੱਲ ਜਾ ਰਿਹਾ ਸੀ। ਜਦੋਂ ਟੈਂਪੂ ਅਤੇ ਬੱਸ ਪਰਜੀਆਂ ਕਲਾਂ ਮੋੜ ਨੇੜੇ ਸਥਿਤ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਸਰਵਿਸ ਲੇਨ ‘ਤੇ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ।

ਟੈਂਪੂ ਚਾਲਕ ਚੇਤ ਰਾਮ ਅਤੇ ਔਰਤ ਕਮਲਜੀਤ ਕੌਰ ਨੂੰ ਨਿੱਜੀ ਵਾਹਨਾਂ ਵਿੱਚ ਸਰਕਾਰੀ ਹਸਪਤਾਲ ਨਕੋਦਰ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਬੀਤੀ ਰਾਤ ਦੋਵਾਂ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਇਲਾਜ ਲਈ ਸ਼ਾਹਕੋਟ ਲਿਜਾਇਆ ਗਿਆ ਤਾਂ ਸਾਰਿਆਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਮਾਮਲੇ ਦੀ ਕਾਰਵਾਈ ਏਐਸਆਈ ਸਰਵਣ ਸਿੰਘ ਕਰ ਰਹੇ ਹਨ। ਅੱਜ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।