ਅਹਿਮਦਾਬਾਦ, 24 ਮਈ,ਬੋਲੇ ਪੰਜਾਬ ਬਿਓਰੋ:
ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿੱਚ ਇੱਕ ਕੈਦੀ ਦਾ ਕਤਲ ਕਰ ਦਿੱਤਾ ਗਿਆ ਹੈ। ਇਕ ਕੈਦੀ ਨੇ ਦੂਜੇ ਕੈਦੀ ਦੇ ਸਿਰ ‘ਤੇ ਇੱਟਾਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਅੱਜ ਸਵੇਰੇ 5 ਵਜੇ ਉਦੋਂ ਵਾਪਰੀ, ਜਦੋਂ ਕੈਦੀ ਸੌਂ ਰਹੇ ਸਨ। ਮ੍ਰਿਤਕ ਦੀ ਪਛਾਣ ਕੈਦੀ ਕੇਸਰ ਹੇਮਰਾਜ ਪਟੇਲ ਵਜੋਂ ਹੋਈ ਹੈ, ਜੋ ਗੁਜਰਾਤ ਦੇ ਬਨਾਸਕਾਂਠਾ ਵਿੱਚ ਇੱਕ ਕਤਲ ਕੇਸ ਵਿੱਚ 5 ਸਾਲ ਦੀ ਸਜ਼ਾ ਕੱਟ ਰਿਹਾ ਸੀ। ਕਾਤਲ ਦੀ ਪਛਾਣ ਭਰਤ ਪ੍ਰਜਾਪਤੀ ਵਜੋਂ ਹੋਈ ਹੈ, ਜੋ ਭਾਰਤੀ ਫੌਜ ਵਿੱਚ ਲਾਂਸ ਨਾਇਕ ਸੀ ਪਰ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਤਾਇਨਾਤ ਆਪਣੇ ਸਾਥੀ ਦੀ ਹੱਤਿਆ ਲਈ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।ਇਸ ਸੰਬੰਧੀ ਰਾਣੀਪ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।