ਚੰਡੀਗੜ੍ਹ ਪੁਲਿਸ ਦਾ ਐਮਰਜੈਂਸੀ ਹੈਲਪਲਾਈਨ ਨੰ. 112 ਅੱਜ ਰਹੇਗਾ ਬੰਦ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 24 ਮਈ ,ਬੋਲੇ ਪੰਜਾਬ ਬਿਓਰੋ: ਚੰਡੀਗੜ੍ਹ ਪੁਲਿਸ ਦਾ 24 ਘੰਟੇ ਚੱਲਣ ਵਾਲਾ ਐਮਰਜੈਂਸੀ ਹੈਲਪਲਾਈਨ ਨੰਬਰ 112 ਅੱਜ ਯਾਨੀ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 1 ਵਜੇ ਤੱਕ ਲੋਕਾਂ ਦੀ ਮਦਦ ਨਹੀਂ ਕਰ ਸਕੇਗਾ, ਕਿਉਂਕਿ ਇਸ ਸਮੇਂ ਦੌਰਾਨ ਇਸ ਦੀ ਜ਼ਰੂਰੀ ਮੁਰੰਮਤ ਆਦਿ ਕੀਤੀ ਜਾਣੀ ਹੈ।

ਅਜਿਹੇ ’ਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਚੰਡੀਗੜ੍ਹ ਪੁਲਿਸ ਨੇ ਇਸ ਲਈ ਬਦਲਵੇਂ ਨੰਬਰ ਜਾਰੀ ਕੀਤੇ ਹਨ ਤਾਂ ਜੋ ਲੋੜਵੰਦ ਲੋਕਾਂ ਨੂੰ ਮੌਕੇ ‘ਤੇ ਹੀ ਪੁਲਿਸ ਦੀ ਮਦਦ ਮਿਲ ਸਕੇ। ਇਸ ਦੌਰਾਨ ਲੋਕਾਂ ਨੂੰ 0172-2760800, 0172-2749194 ਜਾਂ 0172-2744100 ਅਤੇ 8699300112 ‘ਤੇ ਸੰਪਰਕ ਕਰਨਾ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।