ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ‘ਚ ਦੋ ਥਾਂਈਂ ਰੈਲੀਆਂ ਨੂੰ ਸੰਬੋਧਨ ਕਰਨਗੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ,24 ਮਈ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਤੇ ਜਲੰਧਰ ‘ਚ ਚੋਣ ਰੈਲੀਆਂ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੁਪਹਿਰ 1 ਵਜੇ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਭਾਜਪਾ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਤਰ ਦਿਨੇਸ਼ ਸਿੰਘ ਬੱਬੂ ਦੇ ਹੱਕ ਵਿਚ ਚੋਣ ਰੈਲੀ ਕਰਨਗੇ। ਇਸ ਤੋਂ ਇਲਾਵਾ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਪ੍ਰਧਾਨ ਮੰਤਰੀ ਮੋਦੀ ਸ਼ਾਮ 4 ਵਜੇ ਪੀ.ਏ.ਪੀ. ਗਰਾਊਂਡ ਜਲੰਧਰ ‘ਚ ਰੈਲੀ ਨੂੰ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਮੱਦੇਨਜਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।