ਭਾਜਪਾ ਨੇ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੀਤਾ ਨਮਨ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ, 24 ਮਈ ,ਬਿੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਅੱਜ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ ਹੈ। ਭਾਜਪਾ ਨੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਐਕਸ ਹੈਂਡਲ ‘ਤੇ ਲਿਖਿਆ ਹੈ, “ਸਿਰਫ 19 ਸਾਲ ਦੀ ਉਮਰ ’ਚ ਦੇਸ਼ ਦੀ ਆਜ਼ਾਦੀ ਲਈ ਸਰਬੋਤਮ ਕੁਰਬਾਨੀ ਦੇਣ ਵਾਲੇ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ।”

ਜ਼ਿਕਰਯੋਗ ਹੈ ਕਿ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਹੋਇਆ ਸੀ। ਉਹ ਭਾਰਤ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਅਮਰੀਕਾ ਵਿੱਚ ਬਣੀ ਗਦਰ ਪਾਰਟੀ ਦੇ ਪ੍ਰਧਾਨ ਸਨ। ਭਾਰਤ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਯੋਜਨਾ ਬਣਾਉਣ ਦੇ ਦੋਸ਼ ਵਿੱਚ ਅੰਗਰੇਜ਼ਾਂ ਨੇ 16 ਨਵੰਬਰ 1915 ਨੂੰ ਕਈ ਹੋਰ ਲੋਕਾਂ ਦੇ ਨਾਲ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।