ਅੱਜ ਖੁੱਲ੍ਹੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 25 ਮਈ,ਬੋਲੇ ਪੰਜਾਬ ਬਿਓਰੋ:
ਦੁਨੀਆ ਦੇ ਸਭ ਤੋਂ ਉੱਚੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਖੁਸ਼ਖਬਰੀ ਹੈ। ਦਰਅਸਲ, ਹੇਮਕੁੰਟ ਸਾਹਿਬ ਦੇ ਕਿਵਾੜ ਅੱਜ 25 ਮਈ ਨੂੰ ਖੁੱਲ੍ਹ ਰਹੇ ਹਨ। ਯਾਤਰਾ ਦਾ ਪਹਿਲਾ ਜੱਥਾ ਸ਼ੁੱਕਰਵਾਰ ਨੂੰ ਘਾਘਰਿਆਂ ਲਈ ਰਵਾਨਾ ਹੋਇਆ।
ਜਥੇ ਵਿੱਚ 3200 ਦੇ ਕਰੀਬ ਸਿੱਖ ਸ਼ਰਧਾਲੂ ਸ਼ਾਮਲ ਸਨ। ਇਹ ਪਹਿਲੀ ਵਾਰ ਹੈ ਕਿ ਯਾਤਰਾ ਦੇ ਪਹਿਲੇ ਹੀ ਦਿਨ 3200 ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣਗੇ।ਅੱਜ ਸ਼ਨੀਵਾਰ ਨੂੰ ਸਵੇਰੇ 6.30 ਵਜੇ 5 ਪਿਆਰਿਆਂ ਦੀ ਅਗਵਾਈ ਵਿਚ ਸ਼ਰਧਾਲੂਆਂ ਦਾ ਦੂਜਾ ਜੱਥਾ ਘਾਘਰਿਆਂ ਤੋਂ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ। ਜਿੱਥੇ ਗਰਮੀਆਂ ਦੇ ਮੌਸਮ ਲਈ ਸਵੇਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਖੋਲ੍ਹ ਦਿੱਤੇ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।