ਕਸ਼ਮੀਰ ਦੇ ਕੁਲਗਾਮ ‘ਚ ਸੜਕ ਹਾਦਸੇ ਦੌਰਾਨ ਚਾਰ ਪੰਜਾਬੀਆਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਕੁਲਗਾਮ, 25 ਮਈ, ਬੋਲੇ ਪੰਜਾਬ ਬਿਓਰੋ:
 ਕੁਲਗਾਮ ਜ਼ਿਲੇ ਦੇ ਨਿਪੋਰਾ ਇਲਾਕੇ ‘ਚ ਅੱਜ ਸ਼ਨੀਵਾਰ ਦੁਪਹਿਰ ਨੂੰ ਇਕ ਸੜਕ ਹਾਦਸੇ ‘ਚ ਪੰਜਾਬ ਦੇ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਕਾਜ਼ੀਗੁੰਡ ਤੋਂ ਸ਼੍ਰੀਨਗਰ ਜਾ ਰਿਹਾ ਇਕ ਵਾਹਨ ਨਿਪੋਰਾ ਇਲਾਕੇ ‘ਚ ਗਰਿੱਡ ਸਟੇਸ਼ਨ ਨੇੜੇ ਸੜਕ ਤੋਂ ਤਿਲਕ ਗਿਆ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਗੱਡੀ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ 7 ਸੈਲਾਨੀ ਸਵਾਰ ਸਨ। ਹਾਦਸੇ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਜੀਐਮਸੀ ਹਸਪਤਾਲ ਅਨੰਤਨਾਗ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਚਾਰ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।