ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਪੌੜੀਆਂ ਚੜ੍ਹ ਰਹੀ ਔਰਤ ‘ਤੇ ਚਾਕੂ ਨਾਲ ਹਮਲਾ

ਚੰਡੀਗੜ੍ਹ ਪੰਜਾਬ


ਲੁਧਿਆਣਾ, 25 ਮਈ, ਬੋਲੇ ਪੰਜਾਬ ਬਿਓਰੋ:
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਪੌੜੀਆਂ ਚੜ੍ਹ ਰਹੀ ਔਰਤ ਨੂੰ ਇਕ ਵਿਅਕਤੀ ਨੇ ਰੋਕ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ, ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਉਕਤ ਵਿਅਕਤੀ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਔਰਤ ਦਾ ਦੋਸ਼ ਹੈ ਕਿ ਤਿੰਨ ਲੋਕ ਉਸ ਨੂੰ ਮਿਲੇ ਸਨ। ਜੋ ਉਸ ਨਾਲ ਛੇੜਛਾੜ ਕਰ ਰਹੇ ਸਨ। 
ਉਕਤ ‘ਚੋਂ ਇਕ ਨੇ ਉਸ ‘ਤੇ ਹਮਲਾ ਕਰ ਦਿੱਤਾ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *