ਛੱਤੀਸਗੜ੍ਹ ਦੀ ਬਰੂਦ ਫੈਕਟਰੀ ‘ਚ ਧਮਾਕਾ,10 ਲੋਕਾਂ ਦੀ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਬੇਮੇਤਾਰਾ, 25 ਮਈ, ਬੋਲੇ ਪੰਜਾਬ ਬਿਓਰੋ:
ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਹੈ। ਇੱਥੇ ਬੇਰਲਾ ਦੀ ਬਾਰੂਦ ਫੈਕਟਰੀ ਵਿੱਚ ਧਮਾਕਾ ਹੋਇਆ। ਧਮਾਕੇ ‘ਚ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦਰਜਨਾਂ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। 
ਜਾਣਕਾਰੀ ਮੁਤਾਬਕ ਬੇਮੇਤਾਰਾ ਜ਼ਿਲੇ ਦੇ ਬੇਰਲਾ ਬਲਾਕ ਅਧੀਨ ਪੈਂਦੇ ਪਿੰਡ ਬੋਰਸੀ ‘ਚ ਸਥਿਤ ਬਾਰੂਦ ਫੈਕਟਰੀ ‘ਚ ਧਮਾਕਾ ਹੋਇਆ। ਘਟਨਾ ਅੱਜ ਸਵੇਰੇ ਵਾਪਰੀ। ਬਾਰੂਦ ਫੈਕਟਰੀ ਵਿੱਚ ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ। ਇਸ ਕਾਰਨ ਆਸ-ਪਾਸ ਦੇ ਪਿੰਡਾਂ ਦੇ ਲੋਕ ਵੱਡੀ ਗਿਣਤੀ ’ਚ ਮੌਕੇ ’ਤੇ ਇਕੱਠੇ ਹੋ ਗਏ।
ਧਮਾਕੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਦੂਜੇ ਪਾਸੇ ਘਟਨਾ ਦੇ ਤਿੰਨ ਘੰਟੇ ਬੀਤ ਜਾਣ ਤੋਂ ਬਾਅਦ ਵੀ ਬਚਾਅ ਟੀਮ ਮੌਕੇ ‘ਤੇ ਨਹੀਂ ਪਹੁੰਚੀ ਹੈ। ਸੱਤ ਜ਼ਖ਼ਮੀਆਂ ਨੂੰ ਰਾਏਪੁਰ ਦੇ ਮੇਕਹਾਰਾ ਹਸਪਤਾਲ ਵਿੱਚ ਲਿਆਂਦਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

Leave a Reply

Your email address will not be published. Required fields are marked *