ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੁਕਾਨਦਾਰਾਂ ਨਾਲ ਡੋਰ ਟੂ ਡੋਰ ਪ੍ਰਚਾਰ

ਪੰਜਾਬ

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਉਦਯੋਗ ਜਗਤ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ : ਕੁਲਵੰਤ ਸਿੰਘ

ਮੋਹਾਲੀ 25 ਮਈ ,ਬੋਲੇ ਪੰਜਾਬ ਬਿਓਰੋ: ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕਾਂ ਦੇ ਵੱਲੋਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ
ਡੋਰ ਟੂ ਡੋਰ ਮੁਹਿੰਮ ਦੇ ਤਹਿਤ ਫੇਜ਼ 7 ਦੇ ਦੁਕਾਨਦਾਰਾਂ ਦੇ ਵਿਚਕਾਰ ਗਏ, ਅਤੇ ਛੋਟੇ-ਵੱਡੇ ਦੁਕਾਨਦਾਰਾਂ ਨੂੰ ਵਿਧਾਇਕ ਕੁਲਵੰਤ ਸਿੰਘ ਦੇ ਵੱਲੋਂ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਗਈ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੀ ਹਾਜ਼ਰ ਸਨ। ਇਸ ਮੌਕੇ ਤੇ ਮਾਲਵਿੰਦਰ ਸਿੰਘ ਕੰਗ ਦੇ ਵੱਲੋਂ ਦੁਕਾਨਦਾਰਾਂ ਕੋਲੋਂ ਉਹਨਾਂ ਦੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਵਾਇਆ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਪਾਰੀ ਵਰਗ ਨੂੰ ਅੱਖੋਂ ਪਰਖੋਂ ਰੱਖਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਪਾਰੀ ਵਰਗ ਦੀਆਂ ਮੁਸ਼ਕਲਾਂ ਨੂੰ ਜਰੂਰ ਹੱਲ ਕਰੇਗੀ, ਕਿਉੰਕਿ ਪੰਜਾਬ ਦੀ ਆਰਥਿਕਤਾ ਨੂੰ ਅੱਗੇ ਵਧਾਉਣ ਲਈ ਕਿਸਾਨ, ਵਪਾਰੀ ਵਰਗ ਅਤੇ ਮਜ਼ਦੂਰ ਵਰਗ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ, ਇਸ ਲਈ ਪੰਜਾਬ ਸਰਕਾਰ ਓਹਨਾਂ ਦੇ ਲਾਭ ਦਾ ਖਾਸ ਧਿਆਨ ਰੱਖੇਗੀ। ਮੁਹਾਲੀ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰਾਂ ਸਮਝਦੇ ਹਨ ਕਿ ਲੰਮੇ ਸਮੇਂ ਤੋਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਦੇ ਬਾਰੇ ਵਿੱਚ ਕੁੱਝ ਨਹੀਂ ਕੀਤਾ ।


ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਉਹ ਕੰਮ ਕੀਤੇ ਹਨ, ਜੋ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ , ਜਦੋਂ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਹਜ਼ਾਰਾਂ ਹੀ ਨੌਕਰੀਆਂ ਕੱਢੀਆਂ ਅਤੇ ਉਹਨਾਂ ਦੇ ਫਾਰਮ ਭਰਤੀ ਲਈ ਅਲੱਗ ਤੋਂ ਸਾਈਟਾਂ ਬਣਵਾਈਆਂ ਤਾਂ ਜੋ ਨੌਜਵਾਨਾਂ ਨੂੰ ਇਹਨਾਂ ਨੌਕਰੀਆਂ ਦਾ ਸਮੇਂ ਸਿਰ ਪਤਾ ਲੱਗੇ ਅਤੇ ਉਹ ਬਿਨਾਂ ਕਿਸੇ ਮੁਸ਼ਕਿਲ ਦੇ ਇਹਨਾਂ ਫਾਰਮਾਂ ਨੂੰ ਭਰ ਕੇ, ਮੈਰਿਟ ਦੇ ਆਧਾਰ ਤੇ ਬਿਨਾਂ ਕਿਸੇ ਸਿਫਾਰਸ਼ ਦੇ ਨੌਕਰੀ ਤੇ ਲੱਗਣ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਿਰ ਤੇ ਲੱਖਾਂ ਰੁਪਇਆਂ ਦੇ ਬਿੱਲ ਮਾਫ ਕੀਤੇ। ਪੰਜਾਬ ਦੇ ਹਸਪਤਾਲਾਂ ਵਿੱਚ ਆ ਰਹੀਆਂ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਹੱਲ ਕੀਤਾ। ਜਿਨਾਂ ਕਾਰਡਾਂ ਨੂੰ ਬਣਵਾਉਣ ਲਈ ਕਚਹਿਰੀਆਂ ਦੇ ਧੱਕੇ ਖਾਣੇ ਪੈਂਦੇ ਸੀ, ਹੁਣ ਇਹ ਕਾਰਡ ਵੱਖ- ਵੱਖ ਵਿਭਾਗਾਂ ਦੇ ਅਫਸਰ ਅਤੇ ਕਰਮਚਾਰੀ ਪਿੰਡਾਂ ਵਿੱਚ ਜਾ ਕੇ ਬਣਾ ਰਹੇ ਹਨ,ਤਾਂ ਜੋ ਪੰਜਾਬ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਉਮੀਦਵਾਰ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ- ਮਾਲਵਿੰਦਰ ਸਿੰਘ ਕੰਗ ਤੋਂ ਇਲਾਵਾ ਇੰਜੀਨੀਅਰ ਪ੍ਰਭਜੋਤ ਕੌਰ – ਚੇਅਰਮੈਨ ਜਿਲਾ ਯੋਜਨਾ ਬੋਰਡ ਮੋਹਾਲੀ , ਸਟੇਟ ਅਵਾਰਡੀ- ਫੂਲਰਾਜ ਸਿੰਘ, ਸਾਬਕਾ ਕੌਂਸਲਰ ਆਰ .ਪੀ ਸ਼ਰਮਾ, ਤਰਲੋਚਨ ਸਿੰਘ ਮਟੌਰ, ਕੁੱਲਦੀਪ ਸਿੰਘ ਸਮਾਣਾ, ਰਣਜੀਤ ਪਾਲ ਸਿੰਘ ਜ਼ਿਲ੍ਾ ਪ੍ਰਧਾਨ ਵਪਾਰ ਸੈਲ- ਆਮ ਆਦਮੀ ਪਾਰਟੀ, ਡਾਕਟਰ ਕੁਲਦੀਪ ਸਿੰਘ, ਤਰਲੋਚਨ ਸਿੰਘ ਮਟੌਰ, ਹਰਮੇਸ਼ ਸਿੰਘ ਕੁੰਬੜਾ, ਹਰਪਾਲ ਸਿੰਘ ਚੰਨਾ, ਅਰੁਣ ਗੋਇਲ, ਰਾਜੀਵ ਵਿਸ਼ਿਸ਼ਟ, ਜਸਪਾਲ ਮਟੌਰ, ਹਰਬਿੰਦਰ ਸਿੰਘ ਸੈਣੀ, ਬਲਜੀਤ ਸਿੰਘ ਹੈਪੀ, ਤਾਰਨਜੀਤ ਸਿੰਘ ਮੋਹਾਲੀ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਸਮਰਥਕ ਅਤੇ ਸਮਰਥਕ ਵੀ ਹਾਜ਼ਰ ਸਨ,

Leave a Reply

Your email address will not be published. Required fields are marked *