ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਵਿੱਚ ਚੋਣ ਰੈਲੀ ਕਰਨਗੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 25 ਮਈ,ਬੋਲੇ ਪੰਜਾਬ ਬਿਓਰੋ:
ਅੱਜ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੰਮ੍ਰਿਤਸਰ ਵਿੱਚ ਚੋਣ ਰੈਲੀ ਕਰਨਗੇ। ਅੰਮ੍ਰਿਤਸਰ ‘ਚ ਏਅਰਪੋਰਟ ਰੋਡ ‘ਤੇ ਸਥਿਤ ਮੀਰਾਂਕੋਟ ‘ਚ ਕਾਂਗਰਸ ਦੀ ਰੈਲੀ ਹੋਵੇਗੀ।
ਇਸ ਤੋਂ ਬਾਅਦ 26 ਮਈ ਨੂੰ ਪ੍ਰਿਅੰਕਾ ਗਾਂਧੀ ਫਤਿਹਗੜ੍ਹ ਸਾਹਿਬ ਅਤੇ ਜਲੰਧਰ ‘ਚ ਪੰਜਾਬੀਆਂ ਨੂੰ ਸੰਬੋਧਨ ਕਰਦੀ ਨਜ਼ਰ ਆਵੇਗੀ। ਰਾਹੁਲ ਗਾਂਧੀ 29 ਮਈ ਨੂੰ ਮੁੜ ਪੰਜਾਬ ਆਉਣਗੇ ਅਤੇ ਪਟਿਆਲਾ ਅਤੇ ਲੁਧਿਆਣਾ ਵਿੱਚ ਰੈਲੀਆਂ ਕਰਨਗੇ।
ਇਸੇ ਦੌਰਾਨ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸੰਸਦ ਮੈਂਬਰ ਰਾਘਵ ਚੱਢਾ, ਸੰਜੇ ਸਿੰਘ ਅਤੇ ਡਾਕਟਰ ਸੰਦੀਪ ਪਾਠਕ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਵਜੋਂ ਚੋਣ ਰੈਲੀਆਂ ਕਰਦੇ ਨਜ਼ਰ ਆਉਣਗੇ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਪੰਜਾਬ ਆਉਣਗੇ। ਸਚਿਨ ਪਾਇਲਟ ਅਤੇ ਹੋਰ ਸਟਾਰ ਪ੍ਰਚਾਰਕ ਸੂਬੇ ਵਿੱਚ ਸਰਗਰਮ ਨਜ਼ਰ ਆਉਣਗੇ।

Leave a Reply

Your email address will not be published. Required fields are marked *