ਪੰਜਾਬ ਸਰਕਾਰ ਨੇ ਪਹਿਲੀ ਜੂਨ ਨੂੰ ਸਰਕਾਰੀ ਛੁੱਟੀ ਐਲਾਨੀ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 26 ਮਈ, ਬੋਲੇ ਪੰਜਾਬ ਬਿਓਰੋ:
ਪੰਜਾਬ ਸਰਕਾਰ ਨੇ The Representation of People Act, 1951 ਦੀ ਧਾਰਾ 135 ਬੀ, The Punjab Shops and Commercial Establishment Act, 1958 (Punjab Act No 15 of 1958) ਅਤੇ ਫੈਕਟਰੀਜ਼ ਐਕਟ 1948 ਵਿਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਮੂਹ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਚ ਮਿਤੀ 1 ਜੂਨ, 2024 ਨੂੰ ਪੇਡ ਛੁੱਟੀ ਹੋਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿਚ ਲੋਕ ਸਭਾ ਚੋਣਾਂ-2024 ਮਿਤੀ 01 ਜੂਨ, 2024 ਨੂੰ ਹੋਣੀਆਂ ਨਿਯਤ ਹੋਈਆਂ ਹਨ। ਇਸ ਲਈ ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ। ਇਸ ਮੰਤਵ ਲਈ ਸਮੂਹ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਚ ਪੇਡ ਛੁੱਟੀ ਕੀਤੀ ਜਾਣੀ ਜ਼ਰੂਰੀ ਹੈ।

Leave a Reply

Your email address will not be published. Required fields are marked *