ਨਵੀਂ ਦਿੱਲੀ, 26 ਮਈ, ਬੋਲੇ ਪੰਜਾਬ ਬਿਓਰੋ:
ਦਿੱਲੀ ਦੇ ਇੱਕ ਬੇਬੀ ਕੇਅਰ ਸੈਂਟਰ ‘ਚ ਅੱਗ ਲੱਗਣ ਕਾਰਨ 6 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 12 ਬੱਚਿਆਂ ਨੂੰ ਬਚਾਇਆ ਗਿਆ ਅਤੇ ਦੂਜੇ ਹਸਪਤਾਲ ਭੇਜਿਆ ਗਿਆ। ਇਨ੍ਹਾਂ ਵਿੱਚੋਂ ਇੱਕ ਨਵਜੰਮੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਹਾਦਸਾ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਦੇ ਨਿਊ ਬੋਰਨ ਬੇਬੀ ਕੇਅਰ ਹਸਪਤਾਲ ‘ਚ ਸ਼ਨੀਵਾਰ ਰਾਤ 11.30 ਵਜੇ ਵਾਪਰਿਆ।ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ।
ਦਿੱਲੀ ਫਾਇਰ ਸਰਵਿਸ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਬੇਬੀ ਸੈਂਟਰ ਵਿੱਚ ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਨੂੰ ਰਵਾਨਾ ਕਰ ਦਿੱਤਾ ਗਿਆ।ਫਾਇਰ ਫਾਈਟਰ ਰਾਜੇਂਦਰ ਮੁਤਾਬਕ ਜਿਸ ਇਮਾਰਤ ‘ਚ ਹਸਪਤਾਲ ਚੱਲ ਰਿਹਾ ਸੀ ਅਤੇ ਨੇੜੇ ਦੀ ਰਿਹਾਇਸ਼ੀ ਇਮਾਰਤ ਅੱਗ ਦੀ ਲਪੇਟ ‘ਚ ਆ ਗਈ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਕੇਂਦਰ ਦੇ ਬਾਹਰ ਖੜ੍ਹੇ ਵਾਹਨ ਵੀ ਸੜ ਗਏ ਹਨ।