ਕੇਜਰੀਵਾਲ ਤੇ ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਕੰਪਿਊਟਰ ਅਧਿਆਪਕ ਹਿਰਾਸਤ ‘ਚ ਲਏ

ਚੰਡੀਗੜ੍ਹ ਪੰਜਾਬ


ਬਠਿੰਡਾ, 26 ਮਈ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਹਲਕਾ ਬਠਿੰਡਾ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿਚ ਅੱਜ ਬਠਿੰਡਾ ਵਿਖੇ ਰੋਡ ਸ਼ੋਅ ਕਰਨ ਪਹੁੰਚ ਰਹੇ ਆਪ ਮੁਖੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਹੀ ਬਠਿੰਡਾ ਪੁਲਿਸ ਨੇ ਅਧਿਆਪਕਾਂ ਅਤੇ ਠੇਕਾ ਮੁਲਾਜਮਾਂ ਦੀ ਫੜੋ-ਫੜੀ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਦਿਨ ਚੜ੍ਹਦੇ ਹੀ ਕਈ ਮੁਲਾਜ਼ਮਾਂ ਦੇ ਘਰਾਂ ਵਿਚ ਦਬਿਸ਼ ਦਿੱਤੀ। ਇਸ ਦੀ ਨਿਖੇਧੀ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਬਠਿੰਡਾ ਦੇ ਪ੍ਰਧਾਨ ਜਗਪਾਲ ਬੰਗੀ ਨੇ ਦੱਸਿਆ ਕਿ ਅੱਜ ਬਠਿੰਡਾ ਪੁਲਿਸ ਨੇ ਕੰਪਿਊਟਰ ਟੀਚਰਜ਼ ਯੂਨੀਅਨ ਦੇ ਆਗੂ ਜੋਨੀ ਸਿੰਗਲਾ, ਈਸ਼ਰ ਸਿੰਘ, ਸਰਬਜੀਤ ਸਿੰਘ, ਗੁਰਬਖਸ਼ ਲਾਲ ਅਤੇ ਹੋਰਾਂ ਨੂੰ ਹਿਰਾਸਤ ‘ਚ ਲੈ ਲਿਆ ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਰਾਜੇਸ਼ ਕੁਮਾਰ ਮੌੜ ਸਮੇਤ ਹੋਰਨਾਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਹੈ। ਇਸੇ ਤਰ੍ਹਾਂ ਕੁਝ ਠੇਕਾ ਮੁਲਾਜ਼ਮ ਵੀ ਫੜ੍ਹ ਕੇ ਥਾਣੇ ਭੇਜੇ ਗਏ ਹਨ। ਇਨ੍ਹਾਂ ਗ੍ਰਿਫ਼ਤਾਰੀਆਂ ਦੇ ਰੋਸ ਵਜੋਂ ਅਧਿਆਪਕਾਂ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਿਚ ਪੰਜਾਬ ਸਰਕਾਰ ਖਿਲਾਫ਼ ਭਾਰੀ ਰੋਸ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।