ਰਾਜਕੋਟ, 26 ਮਈ, ਬੋਲੇ ਪੰਜਾਬ ਬਿਓਰੋ:
ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਇੱਕ ‘ਗੇਮ ਜ਼ੋਨ’ ਵਿੱਚ ਸ਼ਨੀਵਾਰ ਸ਼ਾਮ ਨੂੰ ਲੱਗੀ ਭਿਆਨਕ ਅੱਗ ਵਿੱਚ ਬੱਚਿਆਂ ਸਮੇਤ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ ਕਰੀਬ 4.30 ਵਜੇ ਗੇਮਿੰਗ ਗਤੀਵਿਧੀਆਂ ਲਈ ਬਣੇ ਫਾਈਬਰ ਢਾਂਚੇ ਵਿੱਚ ਅੱਗ ਲੱਗ ਗਈ, ਜਿਸ ਤੋਂ ਬਾਅਦ ਪ੍ਰਭਾਵਿਤ ਟੀਆਰਪੀ ਗੇਮ ਜ਼ੋਨ ਵਿੱਚ ਰਾਹਤ ਅਤੇ ਬਚਾਅ ਕਾਰਜ ਕਈ ਘੰਟੇ ਚੱਲਦੇ ਰਹੇ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਢਾਂਚਾ ਤਹਿਸ ਨਹਿਸ ਹੋ ਗਿਆ।
ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਵਿਨਾਇਕ ਪਟੇਲ ਨੇ ਕਿਹਾ, “ਹੁਣ ਤੱਕ ਅਸੀਂ ਅੱਗ ਦੀ ਘਟਨਾ ਵਿੱਚ 22 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਲਾਸ਼ਾਂ ਪੂਰੀ ਤਰ੍ਹਾਂ ਸੜ ਗਈਆਂ ਹਨ ਅਤੇ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੈ।”