ਸੂਬੇ ਦੇ ਲੋਕੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਸਮਰਪਿਤ ਲੋਕ : ਕੁਲਵੰਤ ਸਿੰਘ
ਐਸ. ਏ. ਐਸ. ਨਗਰ 28 ਮਈ ,ਬੋਲੇ ਪੰਜਾਬ ਬਿਓਰੋ: ਵਿਧਾਇਕ ਮੋਹਾਲੀ ਕੁਲਵੰਤ ਸਿੰਘ ਪਿੰਡ ਮੋਟੇ ਮਾਜਰਾ ਵਿੱਖੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ । ਇਸ ਮੌਕੇ ਤੇ ਬਜੁਰਗਾਂ,ਔਰਤਾਂ , ਬੱਚੇ ਅਤੇ ਨੌਜਵਾਨਾਂ ਦੀ ਭਾਰੀ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਪਿੰਡ ਦੇ ਲੋਕਾਂ ਨੂੰ ਦੱਸਿਆ ਕਿ ਲੋਕਾਂ ਦੀਆਂ ਭਾਵਨਾਵਾਂ ,ਮੁਸ਼ਕਿਲਾਂ , ਅਤੇ ਜ਼ਰੂਰਤਾਂ ਨੂੰ ਬਾਖ਼ੂਬੀ ਸਮਝਦੇ ਹਾਂ ਅਤੇ ਉਹਨਾਂ ਦੇ ਕੰਮ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਾਂ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਬਕਾਇਦਾ ਨੀਤੀਗਤ ਫੈਸਲੇ ਕੀਤੇ ਅਤੇ ਲੋੜੀਂਦੇ ਫੰਡ ਦਾ ਪ੍ਰਬੰਧ ਕੀਤਾ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤੇਜ਼ੀ ਨਾਲ ਆਪਣੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਗੇ ।ਓਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਨੌਕਰੀਆਂ ਨਹੀਂ ਕੱਢੀਆਂ ਜਾਂਦੀਆਂ ਸਨ ਪਰ ਮੌਜੂਦਾ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਵੱਡੇ ਪੱਧਰ ਤੇ ਨੌਕਰੀਆਂ ਕੱਢੀਆਂ ਹੀ ਨਹੀਂ ਸਗੋਂ ਪਿੰਡਾਂ ਦੇ ਬੇਰੁਜ਼ਗਾਰ ਅਤੇ ਪੜੇ ਲਿਖੇ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਯੋਗਤਾ ਅਤੇ ਮੈਰਿਟ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਵੀ ਹਨ । ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਲੋਕਾਂ ਲਈ ਮੁਹੱਲਾ ਕਲੀਨਿਕ ਖੋਲੇ ਗਏ, ਜਿਨਾਂ ਵਿੱਚ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਰਹੇ ਹਨ । ਓਹਨਾਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।
ਮੋਹਾਲੀ ਵਿਧਾਇਕ ਕੁਲਵੰਤ ਸਿੰਘ ਨੇ ਇਕੱਤਰ ਹੋਏ ਲੋਕਾਂ ਨੂੰ ਦੱਸਿਆ ਕਿ ਮਾਲਵਿੰਦਰ ਸਿੰਘ ਕੰਗ ਪੜੇ ਲਿਖੇ,ਸੂਝਵਾਨ ,ਮਿਹਨਤੀ ਅਤੇ ਬਹੁਤ ਇਮਾਨਦਾਰ ਉਮੀਦਵਾਰ ਹੋਣ ਦੇ ਨਾਲ-ਨਾਲ ਆਪਣੇ ਸੂਬੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਜ਼ਰੂਰਤਾਂ ਤੋਂ ਵੀ ਜਾਣੂ ਹਨ ਜਿਸਦੇ ਤਹਿਤ ਉਹ ਆਪਣੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਪਾਰਲੀਮੈਂਟ ਵਿੱਚ ਬੁਲੰਦ ਕਰਨਗੇ । ਇਸ ਮੌਕੇ ਤੇ ਸਤਨਾਮ ਸਿੰਘ ਬਲਾਕ ਪ੍ਰਧਾਨ,ਰਜਿੰਦਰ ਸਿੰਘ ਕਾਲਾ,ਗੁਰਬੰਤ ਸਿੰਘ,ਗੁਰਨਾਮ ਸਿੰਘ,ਰਘਵੀਰ ਸਿੰਘ,ਅਵਤਾਰ ਸਿੰਘ ਮੌਲੀ,
ਤਰਲੋਚਨ ਸਿੰਘ,ਹਰਪਾਲ ਸਿੰਘ ਚੰਨਾ,
ਗੁਰਪ੍ਰੀਤ ਸਿੰਘ,ਮੁਖਤਿਆਰ ਸਿੰਘ ਬਲਾਕ ਪ੍ਰਧਾਨ,ਜਗਵਿੰਦਰ ਸਿੰਘ,ਹਰਮੇਸ਼ ਸਿੰਘ ਬਲਾਕ ਪ੍ਰਧਾਨ ਅਤੇ ਨਿਰਮੈਲ ਸਿੰਘ ਹਾਜ਼ਰ ਸਨ।