ਗਰਮੀ ਦੇ ਚਲਦਿਆਂ ਸਕੂਲਾਂ ਵਿੱਚ ਸਮਰ ਕੈਂਪ ਨੂੰ ਲੈ ਕੇ ਹਦਾਇਤਾਂ ਜਾਰੀ

ਐਜੂਕੇਸ਼ਨ ਚੰਡੀਗੜ੍ਹ ਪੰਜਾਬ

ਲੁਧਿਆਣਾ, 28 ਮਈ, ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਪੈ ਰਹੀ ਅੰਤਾਂ ਦੀ ਗਰਮੀ ਦੇ ਚਲਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਛੁੱਟੀਆਂ ਦੇ ਬਾਵਜੂਦ ਕੁਝ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਮਰ ਕੈਂਪ ਵੀ ਲਗਾਏ ਜਾ ਰਹੇ ਹਨ। ਹੁਣ ਇਸ ਸਬੰਧੀ ਜ਼ਿਲ੍ਹਾ ਲੁਧਿਆਣਾ ਦੇ ਸਿੱਖਿਆ ਅਫਸਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਮੁਤਾਬਕ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਉਣ ‘ਤੇ ਰੋਕ ਲਗਾਈ ਗਈ ਹੈ। ਨਾਲ ਹੀ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਸਕੂਲ ਮੁੱਖੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।