ਚੰਡੀਗੜ੍ਹ, 28 ਮਈ, ਬੋਲੇ ਪੰਜਾਬ ਬਿਓਰੋ :
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਹਾਈ ਕੋਰਟ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ।
ਦੱਸ ਦੇਈਏ ਕਿ ਇਸ ਕਤਲ ਕੇਸ ਵਿੱਚ ਰਾਮ ਰਹੀਮ ਨੂੰ ਸੀਬੀਆਈ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਪੰਜਾਬ ਅਤੇ ਹਰਿਆਣਾ ਅਦਾਲਤ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।
ਰਣਜੀਤ ਸਿੰਘ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦਾ ਕੱਟੜ ਪੈਰੋਕਾਰ ਸੀ ਅਤੇ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਦੇ ਪ੍ਰਬੰਧਕਾਂ ਵਿੱਚੋਂ ਇੱਕ ਸੀ। 22 ਸਾਲ ਪਹਿਲਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਮੁਖੀ ਅਤੇ ਪੰਜ ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।