ਕਾਂਗਰਸ ਅਤੇ ਆਪ ਨਹੀਂ ਕਰਦੀਆਂ ਮਹਿਲਾਵਾਂ ਦਾ ਸਤਿਕਾਰ – ਸਮ੍ਰਿਤੀ ਇਰਾਨੀ
ਗੜ੍ਹਸ਼ੰਕਰ, 29 ਮਈ,ਬੋਲੇ ਪੰਜਾਬ ਬਿਓਰੋ: – ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਹਲਕਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਪੱਖ ਵਿੱਚ ਗੜ੍ਹਸ਼ੰਕਰ ਪਹੁੰਚ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਗੜਚੰਕਰ ਵਿੱਚ ਪਹੁੰਚ ਕੇ ਉਹਨਾਂ ਦੇ ਹੱਕ ਵਿੱਚ ਚੋਣ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾਣ ਲਈ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾਕਟਰ ਸ਼ਰਮਾ ਨੇ ਭਰੋਸਾ ਦਵਾਇਆ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ ਲੋਕ ਪੰਜਾਬ ਵਿੱਚ ਭਾਜਪਾ ਨੂੰ ਮਜਬੂਤ ਕਰਨ ਲਈ ਅਹਿਮ ਯੋਗਦਾਨ ਦੇ ਰਹੇ ਹਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ ਮਹਿਲਾਵਾਂ ਦੀ ਭਲਾਈ ਲਈ ਵੱਡੀਆਂ ਅਤੇ ਸਫ਼ਲ ਯੋਜਨਾਵਾਂ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ, ਸੁਰੱਖਿਅਤ ਮਾਤਰਤਵ, ਸੁਕੰਨਿਆ ਸਮਰਿਧੀ, ਬਾਲੜੀ ਰਕਸ਼ਕ ਆਦਿ ਅਨੇਕਾਂ ਹੋਰ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿੰਨ੍ਹਾਂ ਤੋਂ ਦੇਸ਼ ਭਰ ਦੀਆਂ ਮਹਿਲਾਵਾਂ ਫਾਇਦਾ ਲੈ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਉਹ ਅੱਜ ਆਪਣੇ ਆਪ ਨੂੰ ਸੁਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੇ ਪਹੁੰਚਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀ ਸਥਿਤੀ ਸੁਧਾਰਨ ਲਈ ਇੱਥੋਂ ਭਾਜਪਾ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੂੰ ਜਿਤਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਹੱਥ ਵਿੱਚ ਹੀ ਦੇਸ਼ ਦਾ ਭਵਿੱਖ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੇ ਆਸ ਪਾਸ ਬਹੁਤ ਅਜਿਹੇ ਕਾਰਜ ਹਨ ਜਿੰਨ੍ਹਾਂ ਵੱਲ ਸਾਬਕਾ ਸੰਸਦ ਮੈਂਬਰਾਂ ਨੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਡਾਕਟਰ ਸ਼ਰਮਾ ਹਲਕੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪਹਿਲੀ ਜੂਨ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਭਾਜਪਾ ਉਮੀਦਵਾਰਾਂ ਨੂੰ ਵੋਟ ਪਾਈ ਜਾਵੇ ਤਾਂ ਜੋ ਕੇਂਦਰ ਵਿੱਚ ਬਨਣ ਜਾ ਰਹੀ ਭਾਜਪਾ ਸਰਕਾਰ ਵਿੱਚ ਪੰਜਾਬ ਦੀ ਮਜ਼ਬੂਤ ਹਿੱਸੇਦਾਰੀ ਪੈ ਸਕੇ।
ਅਖੀਰ ਵਿੱਚ ਉਨਾ ਡਾ ਸੁਭਾਸ਼ ਸ਼ਰਮਾ ਨੂੰ ਹੱਲਾਸ਼ੇਰੀ ਦਿੰਦੇ ਆ ਕਿਹਾ ਕਿ ਜਨਤਾ ਦਾ ਸਾਥ ਮਿਲਣ ਤੇ ਜਦੋਂ ਮੇਰੇ ਵਰਗੀ ਇੱਕ ਮਹਿਲਾ ਆਗੂ ਕਾਂਗਰਸ ਦੇ ਦਿੱਗਜ ਨੇਤਾ ਰਾਹੁਲ ਗਾਂਧੀ ਨੂੰ ਉਹਨਾਂ ਦੇ ਗੜ ਕਹੇ ਜਾਂਦੇ ਅਮੇਠੀ ਤੋਂ ਹਰਾ ਸਕਦੀ ਹਾਂ ਤਾਂ ਤੁਸੀਂ ਵੀ ਪੰਜਾਬ ਵਿੱਚੋਂ ਭਗਵੰਤ ਮਾਨ ਸਰਕਾਰ ਨੂੰ ਜੜੋ ਉਖਾੜ ਸਕਦੇ ਹੋ।