ਚੋਣ ਕਮਿਸ਼ਨ ਨੇ ਗ੍ਰਾਮ ਸੇਵਕ ਨੂੰ ਕੀਤਾ ਮੁਅੱਤਲ 

ਚੰਡੀਗੜ੍ਹ ਪੰਜਾਬ

ਗੁਰਦਾਸਪੁਰ 29 ਮਈ ,ਬੋਲੇ ਪੰਜਾਬ ਬਿਓਰੋ- ਗੁਰਦਾਸਪੁਰ ਲੋਕ ਸਭਾ ਸੀਟ ਦੇ ਹਲਕਾ ਫਤਿਹਗੜ੍ਹ ਚੂੜੀਆਂ ਚ ਚੋਣ ਕਮਿਸ਼ਨ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਫਤਿਹਗੜ੍ਹ ਚੂੜੀਆਂ ਦੇ ਗ੍ਰਾਮ ਸੇਵਕ ਓਮ ਪ੍ਰਕਾਸ਼ ਨੂੰ ਚੋਣ ਜਾਬਤੇ ਦੀ ਉਲੰਘਣਾ ਕਰਨ ਕਾਰਨ ਮੁਅਤਲ ਕਰ ਦਿੱਤਾ ਗਿਆ ਹੈ ।ਚੋਣ ਕਮਿਸ਼ਨ ਦੀ ਹਿਦਾਇਤ ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁਅੱਤਲੀ ਸਮੇਂ ਦੌਰਾਨ ਗ੍ਰਾਮ ਸੇਵਕ ਓਮ ਪ੍ਰਕਾਸ਼  ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫਤਿਹਗੜ੍ਹ ਚੂੜੀਆਂ ਦਾ ਮੁਅੱਤਲੀ ਸਮੇਂ ਦਾ ਹੈਡ ਕੁਆਟਰ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਗੁਰਦਾਸਪੁਰ ਦਾ ਦਫਤਰ ਹੋਵੇਗਾ ਅਤੇ ਇਹ ਕਰਮਚਾਰੀ ਆਪਣੀ ਸੀਟ ਦਾ ਚਾਰਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਫਤਿਹਗੜ੍ਹ ਚੂੜੀਆਂ ਦੇ ਕਿਸੇ ਹੋਰ ਕਰਮਚਾਰੀ ਨੂੰ ਤੁਰੰਤ ਦੇਵੇਗਾ।
 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।